ਕਸ਼ਮੀਰ : ਕੁਲਗਾਮ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਢੇਰ

TeamGlobalPunjab
2 Min Read

ਕੁਲਗਾਮ : ਜੰਮੂ ਕਸ਼ਮੀਰ ਦੇ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਖੁਰ ਬਟ ਪੁਰਾ ਦੇ ਨਜ਼ਦੀਕ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ’ਚ ਤਿੰਨ ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ। ਅਜੇ ਤੱਕ ਕਈ ਅੱਤਵਾਦੀਆਂ ਦੇ ਘਰਾਂ ਵਿੱਚ ਲੁਕੇ ਹੋਣ ਦੀ ਖਬਰ ਹੈ ਜਿਸ ਦੇ ਚੱਲਦਿਆਂ ਸੁਰੱਖਿਆ ਬਲਾਂ ਵੱਲੋਂ ਗੋਲੀਬਾਰੀ ਜਾਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਅੱਤਵਾਦੀ ਬੀਤੇ ਦਿਨੀਂ ਕੁਲਗਾਮ ਵਿੱਚ ਪੰਦਰਵਾੜੇ ਦੌਰਾਨ ਚਾਰ ਨਾਗਰਿਕਾਂ ਦੀ ਹੱਤਿਆ ਵਿੱਚ ਸ਼ਾਮਲ ਸਨ। ਮਾਰੇ ਗਏ ਤਿੰਨ ਅੱਤਵਾਦੀਆਂ ਦੇ ਨਾਮ ਆਦਿਲ, ਸ਼ਾਹਿਦ ਅਤੇ ਫਯਾਜ਼ ਦੱਸੇ ਜਾ ਰਹੇ ਹਨ ਜੋ ਕਿ ਕੁਲਗਾਮ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਸਨ। ਹਾਲਾਂਕਿ ਪੁਲਿਸ ਨੇ ਅਧਿਕਾਰਤ ਤੌਰ ‘ਤੇ ਇਨ੍ਹਾਂ ਨਾਵਾਂ ਦੀ ਪੁਸ਼ਟੀ ਨਹੀਂ ਕੀਤੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲੀਸ ਨੂੰ ਹਰਦਮਾਂਗੁਰੀ ਦੇ ਖੁਰ ਬਟ ਪੁਰਾ ਦੇ ਇਲਾਕੇ ਵਿੱਚ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ 34 ਰਾਸ਼ਟਰੀ ਰਾਈਫ਼ਲਜ਼ (RP) ਦੇ ਜਵਾਨਾਂ ਨਾਲ ਮਿਲ ਕੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ। ਉਸੇ ਦੌਰਾਨ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਜਿਸ ਵਿੱਚ ਹੁਣ ਤੱਕ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ ਤੇ ਜਵਾਨਾਂ ਵੱਲੋਂ ਬਾਕੀ ਚੌਥੇ ਅੱਤਵਾਦੀ ਦੀ ਭਾਲ਼ ਕੀਤੀ ਜਾ ਰਹੀ ਸੀ।

ਪਾਕਿਸਤਾਨ ਵੱਲੋਂ ਆਪਣੇ ਨਾ-ਪਾਕ ਇਰਾਦਿਆਂ ਨੂੰ ਪੂਰਾ ਕਰਨ ਲਈ ਵਾਰ-ਵਾਰ ਸੀਜ਼ ਫਾਇਰ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਦੌਰਾਨ ਪਾਕਿਸਤਾਨੀ ਸੈਨਾ ਭਾਰਤੀ ਫੌਜ ਅਤੇ ਐਲਓਸੀ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਭਾਰਤੀ ਫੌਜ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਪਾਕਿਸਤਾਨ ਦੇ ਤਿੰਨ ਸੈਨਿਕਾਂ ਦੀ ਮੌਤ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਜਿਸ ਤੋਂ ਬਾਅਦ ਪਾਕਿਸਤਾਨੀ ਸੈਨਿਕਾਂ ਨੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਾਨੀ ਸੈਕਟਰ ਵਿਚ ਇਕ ਵਾਰ ਫਿਰ ਗੋਲੀਬਾਰੀ ਕੀਤੀ। ਜਾਣਕਾਰੀ ਅਨੁਸਾਰ ਇਸ ਗੋਲਾਬਾਰੀ ਵਿਚ ਛੇ ਜਵਾਨ ਜ਼ਖਮੀ ਹੋਣ ਦੀ ਖ਼ਬਰ ਹੈ।

- Advertisement -

Share this Article
Leave a comment