ਸ਼੍ਰੀਨਗਰ ਦੇ ਜਕੁਰਾ ਇਲਾਕੇ ‘ਚ ਮੁੱਠਭੇੜ, ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ 

TeamGlobalPunjab
2 Min Read

ਸ਼੍ਰੀਨਗਰ- ਜੰਮੂ-ਕਸ਼ਮੀਰ ‘ਚ ਸ਼੍ਰੀਨਗਰ ਸ਼ਹਿਰ ਦੇ ਜਕੁਰਾ ਇਲਾਕੇ ‘ਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਹ ਲੋਕ ਅੱਤਵਾਦੀ ਸੰਗਠਨ ਲਸ਼ਕਰ/ਟੀਆਰਐਫ ਨਾਲ ਜੁੜੇ ਹੋਏ ਸਨ। ਆਈਜੀਪੀ ਕਸ਼ਮੀਰ ਦੇ ਅਨੁਸਾਰ, ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਇਖਲਾਕ ਹਜਾਮ ਵਜੋਂ ਹੋਈ ਹੈ। ਉਹ ਹਸਨਪੋਰਾ ਅਨੰਤਨਾਗ ਵਿੱਚ ਹਾਲ ਹੀ ਵਿੱਚ ਐਚਸੀ ਅਲੀ ਮੁਹੰਮਦ ਦੇ ਕਤਲ ਵਿੱਚ ਸ਼ਾਮਿਲ ਸੀ। ਇਨ੍ਹਾਂ ਕੋਲੋਂ 2 ਪਿਸਤੌਲਾਂ ਸਮੇਤ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸ਼ੋਪੀਆਂ ਜ਼ਿਲੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ ਸੀ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਨੌਪੋਰਾ ਖੇਤਰ ਦੇ ਨਦੀਗਾਮ ਪਿੰਡ ਨੂੰ ਘੇਰ ਲਿਆ ਅਤੇ ਉੱਥੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ, ਜਿਸ ‘ਚ ਇਕ ਅੱਤਵਾਦੀ ਮਾਰਿਆ ਗਿਆ।

ਬੀਤੇ ਸ਼ਨੀਵਾਰ ਨੂੰ ਰਾਤ ਭਰ ਚੱਲੇ ਦੋ ਵੱਖ-ਵੱਖ ਮੁਕਾਬਲਿਆਂ ‘ਚ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਪੰਜ ਅੱਤਵਾਦੀ ਮਾਰੇ ਗਏ ਸਨ। ਇਹ ਮੁਕਾਬਲੇ ਕਸ਼ਮੀਰ ਘਾਟੀ ਦੇ ਪੁਲਵਾਮਾ ਅਤੇ ਬਡਗਾਮ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਰਾਤ ਨੂੰ ਹੋਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਨਾਇਰਾ ਖੇਤਰ ਵਿੱਚ ਇੱਕ ਮੁਕਾਬਲੇ ਵਿੱਚ ਚਾਰ ਅੱਤਵਾਦੀ ਮਾਰੇ ਗਏ, ਜਦਕਿ ਇੱਕ ਅੱਤਵਾਦੀ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਰਾਰ-ਏ-ਸ਼ਰੀਫ਼ ਖੇਤਰ ਵਿੱਚ ਮਾਰਿਆ ਗਿਆ।

ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ‘ਚ ਹੋਏ ਮੁਕਾਬਲੇ ‘ਚ ਮਾਰੇ ਗਏ ਚਾਰ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ। ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚਰਾਰ-ਏ-ਸ਼ਰੀਫ ‘ਚ ਹੋਏ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇੱਕ ਅੱਤਵਾਦੀ ਮਾਰਿਆ ਗਿਆ। ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ 56 ਰਾਈਫਲ ਸਮੇਤ ਜੁਰਮ ਵਿੱਚ ਵਰਤੀ ਗਈ ਸਮੱਗਰੀ ਬਰਾਮਦ ਕੀਤੀ ਗਈ ਹੈ।

Share This Article
Leave a Comment