ਘਰ ਦੇ ਬਾਹਰ ਖੜ੍ਹੇ ਨੌਜਵਾਨ ‘ਤੇ ਅੰਨੇਵਾਹ ਫਾਇਰਿੰਗ ਕਰਕੇ ਹਮਲਾਵਰ ਹੋਏ ਫ਼ਰਾਰ

TeamGlobalPunjab
1 Min Read

ਅੰਮ੍ਰਿਤਸਰ : ਜੰਡਿਆਲਾ ਗੁਰੂ ‘ਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਚਾਰ ਮੋਟਰਸਾਈਕਲ ‘ਤੇ ਸਵਾਰ ਨੌਜਵਾਨਾਂ ਵੱਲੋਂ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਚਾਰੇ ਨੌਜਵਾਨ ਫ਼ਰਾਰ ਹੋ ਗਏ। ਪਰਿਵਾਰ ਮੁਤਾਬਕ ਉਨ੍ਹਾਂ ਦੇ ਲੜਕੇ ਅਭਿਸ਼ੇਕ ਨੂੰ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀਆਂ ਮਾਰੀਆਂ ਗਈਆਂ ਹਨ।

ਜਾਣਕਾਰੀ ਮੁਤਾਬਕ ਅਭਿਸ਼ੇਕ ਸਵੇਰ ਦੇ ਸਮੇਂ ਜਦ ਘਰ ਦੇ ਬਾਹਰ ਖੜ੍ਹਾ ਸੀ ਤਾਂ ਨਕਾਬ ਪਹਿਨੇ ਹੋਏ ਚਾਰ ਨੌਜਵਾਨ ਮੋਟਰਸਾਈਕਲਾਂ ‘ਤੇ ਆਏ ਅਤੇ ਘਰ ਦੇ ਬਾਹਰ ਖੜ੍ਹੇ ਅਭਿਸ਼ੇਕ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਚੱਲਣ ਦੀਆਂ ਆਵਾਜ਼ਾਂ ਜਦੋਂ ਪਰਿਵਾਰ ਨੇ ਸੁਣਿਆ ਤਾਂ ਦੇਖਿਆ ਕਿ ਅਭਿਸ਼ੇਕ ਲਹੂ ਲੁਹਾਨ ਹੋਇਆ ਹੇਠਾਂ ਡਿੱਗਿਆ ਪਿਆ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪਰਿਵਾਰ ਦੇ ਕਹੇ ਮੁਤਾਬਕ ਚਾਰ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਤਸਵੀਰਾਂ ਖੰਗਾਲਣ ‘ਚ ਲੱਗੀ ਹੋਈ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਨਾਕੇਬੰਦੀ ਕਰ ਦਿੱਤੀ ਹੈ।

- Advertisement -

Share this Article
Leave a comment