ਟੋਕੀਓ : ਅੱਜ ਸਵੇਰੇ 2.32 ਵਜੇ ਟੋਕੀਓ ਦੇ ਉੱਤਰ-ਪੂਰਬੀ ਖੇਤਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਟੋਕਿਓ ਤੋਂ 85 ਕਿਲੋਮੀਟਰ ਦੂਰ ਉੱਤਰ-ਪੂਰਬੀ ਖੇਤਰ ਵਿੱਚ ਸੀ। ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ (ਐਨਸੀਐਸ) ਦੇ ਅਨੁਸਾਰ, ਇੱਥੇ ਰਿਕਟਰ ਪੈਮਾਨੇ ਉੱਤੇ 5.6 ਦੀ ਤੀਬਰਤਾ ਦਰਜ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਕੋਈ ਜਾਨੀ ਤੇ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।
ਦੂਜੇ ਪਾਸੇ ਜਾਪਾਨ ‘ਚ ਕੋਰੋਨਾ ਦਾ ਕਹਿਰ ਵੀ ਜਾਰੀ ਹੈ। ਜਾਪਾਨ ‘ਚ ਹੁਣ ਤੱਕ ਕੋਰੋਨਾ ਦੇ 16 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 886 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦੋਂ ਕਿ 14 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।