ਹੰਬੋਲਟ ਬੱਸ ਹਾਦਸੇ ਲਈ ਜ਼ਿੰਮੇਵਾਰ ਟਰੱਕਰ ਜਸਕੀਰਤ ਸਿੱਧੂ ਨੂੰ ਡਿਪੋਰਟ ਕਰਨ ਦੇ ਹੁਕਮ

Prabhjot Kaur
2 Min Read

ਕੈਲਗਰੀ: ਹਮਬੋਲਟ ਬ੍ਰੋਂਕੋਸ ਜੂਨੀਅਰ ਹਾਕੀ ਟੀਮ ਨਾਲ ਜੁੜੇ ਭਿਆਨਕ ਬੱਸ ਹਾਦਸੇ ਲਈ ਜ਼ਿੰਮੇਵਾਰ ਪੰਜਾਬੀ ਨੌਜਵਾਨ ਟਰੱਕ ਡਰਾਈਵਰ ਜਸਕੀਰਤ ਸਿੱਧੂ ਨੂੰ ਡਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਹ ਫ਼ੈਸਲਾ ਕੈਲਗਰੀ ਵਿੱਚ ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਦੀ ਸੁਣਵਾਈ ਦੌਰਾਨ ਆਇਆ।

ਜਸਕੀਰਤ ਸਿੱਧੂ ਨੂੰ ਸਸਕੈਚਵਨ ਵਿੱਚ 2018 ਦੇ ਬ੍ਰੌਂਕੋਸ ਬੱਸ ਹਾਦਸੇ ਦਾ ਕਾਰਨ ਬਣਨ ਲਈ ਅੱਠ ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਹਾਦਸੇ ਵਿੱਚ 16 ਜਣੇ ਮਾਰੇ ਗਏ ਸਨ ਅਤੇ 13 ਹੋਰ ਜ਼ਖਮੀ ਹੋਏ ਸਨ। ਹੰਬੋਲਟ ਬ੍ਰੌਂਕੋਸ ਬੱਸ ਹਾਦਸਾ ਸਸਕੈਚਵਨ ਦੇ ਪੇਂਡੂ ਇਲਾਕੇ ਟਿਸਡੇਲ ਵਿਚ ਵਾਪਰਿਆ ਸੀ। ਜਾਣਕਾਰੀ ਮੁਤਾਬਕ ਜਸਕੀਰਤ ਸਿੱਧੂ ਟਰੱਕ ਚਲਾ ਰਿਹਾ ਸੀ ਅਤੇ ਇੰਟਰਸੈਕਸ਼ਨ ‘ਤੇ ਬਣੇ ਸਟੌਪ ਸਾਈਨ ‘ਤੇ ਨਹੀਂ ਰੁਕਿਆ ਤੇ ਸਿੱਧਾ ਇੱਕ ਬੱਸ ਨਾਲ ਟਕਰਾ ਗਿਆ। ਇਹ ਬੱਸ ਹੰਬੋਲਟ ਬ੍ਰੌਂਕੋਸ ਦੀ ਜੂਨੀਅਰ ਹਾਕੀ ਟੀਮ ਨੂੰ ਲੈ ਕੇ ਜਾ ਰਹੀ ਸੀ।

ਜਸਕੀਰਤ ਨੂੰ ਪਿਛਲੇ ਸਾਲ ਪੂਰੀ ਪੈਰੋਲ ਮਿਲ ਗਈ ਸੀ। ਦਸੰਬਰ ਵਿੱਚ, ਫੈਡਰਲ ਕੋਰਟ ਨੇ ਜਸਕੀਰਤ ਦੇ ਵਕੀਲ ਵੱਲੋਂ ਪਾਈ ਡਿਪੋਰਟੇਸ਼ਨ ਖ਼ਿਲਾਫ਼ ਅਪੀਲ ਖ਼ਾਰਜ ਕਰ ਦਿੱਤੀ ਸੀ। ਜਸਕੀਰਤ ਦੇ ਵਕੀਲ ਨੇ ਸਤੰਬਰ ਵਿੱਚ ਅਦਾਲਤ ਵਿਚ ਦਲੀਲ ਦਿੱਤੀ ਸੀ ਕਿ ਕੈਨੇਡਾ ਬਾਰਡਰ ਸਰਵਿਸੇਜ਼ ਦੇ ਅਧਿਕਾਰੀਆਂ ਨੇ ਜਸਕੀਰਤ ਦੇ ਪਿਛਲੇ ਸਾਫ਼ ਅਪਰਾਧਿਕ ਰਿਕਾਰਡ ਅਤੇ ਇਸ ਹਾਦਸੇ ਪ੍ਰਤੀ ਉਸਦੇ ਪਛਤਾਵੇ ਨੂੰ ਵਿਚਾਰ ਅਧੀਨ ਨਹੀਂ ਕੀਤਾ ਸੀ। ਵਕੀਲ ਨੇ ਕਿਹਾ ਸੀ ਕਿ ਬਾਰਡਰ ਏਜੰਸੀ ਨੂੰ ਇਸ ਕੇਸ ਦੀ ਦੁਬਾਰਾ ਸਮੀਖਿਆ ਕਰਨ ਦਾ ਹੁਕਮ ਦਿੱਤਾ ਜਾਵੇ।

ਸਿੱਧੂ ਦੇ ਵਕੀਲ ਮਾਈਕਲ ਗ੍ਰੀਨ ਨੇ ਕਿਹਾ ਹੈ ਕਿ ਅਜੇ ਵੀ ਕਈ ਹੋਰ ਕਾਨੂੰਨੀ ਪ੍ਰਕਿਰਿਆਵਾਂ ਆਉਣੀਆਂ ਬਾਕੀ ਹਨ ਅਤੇ ਦੇਸ਼ ਨਿਕਾਲੇ ਦੀ ਪ੍ਰਕਿਰਿਆ ਨੂੰ ਕਈ ਮਹੀਨੇ ਜਾਂ ਸਾਲ ਲੱਗ ਸਕਦੇ ਹਨ। ਗ੍ਰੀਨ ਨੇ ਕਿਹਾ ਕਿ ਸੁਣਵਾਈ ਪੂਰੀ ਹੋਣ ਤੋਂ ਬਾਅਦ ਸਿੱਧੂ ਨੂੰ ਤੁਰੰਤ ਹਿਰਾਸਤ ਵਿੱਚ ਨਹੀਂ ਲਿਆ ਜਾਵੇਗਾ। ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਕਈ ਪਰਿਵਾਰਕ ਮੈਂਬਰਾਂ ਨੇ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਸਿੱਧੂ ਨੂੰ ਡਿਪੋਰਟ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment