ਲੁਧਿਆਣਾ: ਕਿਸਾਨ ਅੰਦੋਲਨ ‘ਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੇ ਜਸਲੀਨ ਪਟਿਆਲਾ ਵੱਲੋਂ ਅੱਜ ਲੁਧਿਆਣਾ ਅੰਦਰ ਨਵੀਂ ਇਨਸਾਨੀਅਤ ਲੋਕ ਵਿਕਾਸ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜਸਲੀਨ ਪਟਿਆਲਾ ਨੇ ਕਿਹਾ ਕਿ ਉਹ ਪਟਿਆਲਾ ਤੋਂ ਹੀ ਚੋਣ ਲੜੇਗੀ।
ਜਸਲੀਨ ਪਟਿਆਲਾ ਨੇ ਕਿਹਾ ਕਿ ਅੱਜ ਸਾਰੇ ਸ਼ਹੀਦਾਂ ਨੂੰ ਯਾਦ ਤਾਂ ਕਰਦੇ ਨੇ ਪਰ ਉਨ੍ਹਾਂ ਦੀ ਸੋਚ ਤੇ ਪਹਿਰਾ ਨਹੀਂ ਦਿੱਤਾ ਜਾਂਦਾ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਸਭ ਤੋਂ ਪਹਿਲਾਂ ਮੰਤਵ ਹੀ ਕਿਸਾਨਾਂ ਦੇ ਹੱਕ ਦੇ ਵਿੱਚ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨਾ ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰਨਾ ਹੋਵੇਗਾ।
ਉਨ੍ਹਾਂ ਕਿਹਾ ਹਾਲਾਂਕਿ ਸਾਰੀਆਂ ਸੀਟਾਂ ‘ਤੇ ਚੋਣਾਂ ਨਹੀਂ ਲੜ ਪਾਉਣਗੇ ਪਰ ਜਿੰਨੀਆਂ ਵੀ ਸੀਟਾਂ ਵੱਧ ਤੋਂ ਵੱਧ ਹੋ ਸਕਣ ਉਹ ਆਪਣੇ ਉਮੀਦਵਾਰ ਖੜੇ ਕਰਨਗੇ। ਜਸਲੀਨ ਪਟਿਆਲਾ ਨੇ ਇਹ ਵੀ ਕਿਹਾ ਕਿ ਅੱਜ ਸਾਰੀਆਂ ਹੀ ਪਾਰਟੀਆਂ ਭ੍ਰਿਸ਼ਟਾਚਾਰ ਤੋਂ ਲਿਪ ਨੇ ਅਤੇ ਲੋੜ ਹੈ ਕਿਸੇ ਅਜਿਹੀ ਪਾਰਟੀ ਦੀ ਜੋ ਆਮ ਲੋਕਾਂ ਦੀ ਗੱਲ ਕਰੇ ਕਿਸਾਨਾਂ ਦੇ ਨਾਲ ਖੜ੍ਹੇ। ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹਦੀ ਆਈ ਹੈ ਅਤੇ ਹੁਣ ਵੀ ਇਸ ਪਾਰਟੀ ਦਾ ਗਠਨ ਸਿਰਫ਼ ਕਿਸਾਨਾਂ ਲਈ ਹੀ ਕੀਤਾ ਗਿਆ ਹੈ।