ਜਸਵੀਰ ਸਿੰਘ ਗੜ੍ਹੀ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਉਪਰੰਤ ਨਾਮਜ਼ਦਗੀ ਪੱਤਰ ਦਾਖਲ ਕੀਤਾ

TeamGlobalPunjab
1 Min Read

ਫਗਵਾੜਾ- ਫਗਵਾੜਾ  ਵਿਧਾਨ ਸਭਾ ਚੋਣਾਂ ਦੇ ਸਬੰਧ ਵਿਚ ਬਸਪਾ ਅਕਾਲੀ ਦੇ ਸਾਂਝੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਸ਼ਨੀਵਾਰ ਨੂੰ ਧਾਰਮਿਕ ਸਥਾਨਾਂ ‘ਤੇ ਗੁਰੂਆਂ ਅਤੇ ਮਹਾਪੁਰਸ਼ਾਂ ਦਾ ਆਸ਼ੀਰਵਾਦ ਲੈਂਦਿਆਂ ਫਗਵਾੜਾ ਰਿਟਰਨਿੰਗ ਅਫਸਰ ਕੁਲਪ੍ਰੀਤ ਸਿੰਘ ਜੀ ਦੇ ਸਾਹਮਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਓਹਨਾ ਨਾਲ ਸ਼ਿਰੋਮਣੀ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸ਼੍ਰੀ ਸਰਵਣ ਸਿੰਘ ਕੁਲਾਰ ਜੀ ਹਾਜ਼ਿਰ ਸਨ। ਇਸਤੋਂ  ਇਸ ਤੋਂ ਪਹਿਲਾਂ ਸ਼ਿਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ, ਛੇਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਧਰਤੀ ਗੁਰੂਦਵਾਰਾ ਸੁਖਚੈਨਆਨਾ ਸਾਹਿਬ, ਅੰਬੇਡਕਰ ਪਾਰਕ ਹਰਿਗੋਬਿੰਦਨਗਰ, ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਿਰ, ਭਗਵਾਨ ਵਾਲਮੀਕਿ ਮੰਦਿਰ  ਸੁਭਾਸ਼ ਨਗਰ, ਪ੍ਰਾਚੀਨ ਬਾਬਾ ਮੋਨੀ ਮੰਦਿਰ ਪੁਰਾਣੀ ਦਾਣਾ ਮੰਡੀ ਵਿਖੇ ਨਤਮਸਤਕ ਹੋਕੇ ਲਿਆ।

ਪ੍ਰੈਸ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੱਸਿਆ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣਾ ਅਤੇ ਅਜੋਕੇ ਸਮੇਂ ਦੀ ਮੰਗ ਹੈ ਕਿ ਸਾਰੀਆਂ

ਜਾਤੀਆਂ ਵਿੱਚ ਭਾਈਚਾਰਕ ਸਾਂਝ ਪੈਦਾ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਰਹਿ ਚੁੱਕੇ ਆਗੂਆਂ ਅਤੇ ਅਧਿਕਾਰੀਆਂ ਨੇ ਫਗਵਾੜਾ ਨੂੰ ਪ੍ਰਸ਼ਾਸ਼ਨਿਕ ਟਾਪੂ ਬਣਾ ਦਿੱਤਾ ਹੈ। ਲੋਕਾਂ ਨੂੰ ਆਪਣਾ ਹਰ ਛੋਟਾ-ਵੱਡਾ ਕੰਮ ਕਰਵਾਉਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇੱਕ ਅੰਦਾਜ਼ੇ ਅਨੁਸਾਰ ਫਗਵਾੜਾ ਦੇ ਸਥਾਨਕ ਲੋਕ 40 ਹਜ਼ਾਰ ਦੇ ਕਰੀਬ ਪਰਿਵਾਰ ਕੰਮ ਕਰਵਾਉਣ ਲਈ ਜ਼ਿਲ੍ਹਾ ਕਪੂਰਥਲਾ ਜਾਂਦੇ ਹਨ।

 

- Advertisement -

Share this Article
Leave a comment