ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ

TeamGlobalPunjab
1 Min Read

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਪਾਕਿਸਤਾਨ ਜਾਣ ਲਈ 325 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਸੀ। ਜੋ ਅੱਜ ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਰਵਾਨਾ ਕਰ ਦਿੱਤਾ ਗਿਆ ਹੈ।

ਇਹ ਜੱਥਾ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਚ ਐਂਟਰ ਕਰੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 504 ਸ਼ਰਧਾਲੂਆਂ ਦਾ ਵੀਜ਼ਾ ਅਪਲਾਈ ਕੀਤਾ ਸੀ ਪਰ 179 ਸ਼ਰਧਾਲੂਆਂ ਦੇ ਵੀਜ਼ੇ ਨੂੰ ਪਾਕਿਸਤਾਨ ਨੇ ਰੱਦ ਕਰ ਦਿੱਤਾ ਸੀ।

ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਿਆ ਇਹ ਜੱਥਾ ਪੰਜ ਦਿਨਾਂ ਬਾਅਦ ਵਾਪਸ ਭਾਰਤ ਪਰਤੇਗਾ। ਇਸ ਦੌਰਾਨ ਸਿੱਖ ਸ਼ਰਧਾਲੂ ਸਿਰਫ ਨਨਕਾਣਾ ਸਾਹਿਬ ਵਿਖੇ ਹੀ ਜਾਣਗੇ। 30 ਨਵੰਬਰ ਨੂੰ ਪੂਰੀ ਦੁਨੀਆ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

Share This Article
Leave a Comment