ਅੰਮ੍ਰਿਤਸਰ: ਸਿੱਖ ਸੰਗਤ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਸਮਾਗਮ ਕਰਵਾਉਣ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤੀ ਦਿਖਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਰਣਜੀਤ ਸਿੰਘ ਢੱਡਰੀਆਂ ਵਾਲਾ ਸ੍ਰੀ ਅਕਾਲ ਸਾਹਿਬ ਮੂਹਰੇ ਪੇਸ਼ ਨਹੀਂ ਹੁੰਦਾ ਉਦੋਂ ਤੱਕ ਕੋਈ ਵੀ ਸੰਗਤ ਢੱਡਰੀਆਂ ਵਾਲੇ ਦੇ ਸਮਾਗਮ ਨਾ ਕਰਵਾਏ। ਇਸ ਦੇ ਨਾਲ ਹੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਢੱਡਰੀਆਂ ਵਾਲੇ ਦੇ ਵੀਡੀਓ ਮੈਸੇਜ ਵੀ ਅੱਗੇ ਨਾ ਭੇਜੇ ਜਾਣ।
ਜਥੇਦਾਰ ਨੇ ਕਿਹਾ ਕਿ ਜੇਕਰ ਕੋਈ ਭਾਈ ਢੱਡਰੀਆਂਵਾਲੇ ਦੇ ਸਮਾਗਮ ਕਰਵਾਉਂਦਾ ਹੈ ਤਾਂ ਉਹ ਕਿਸੇ ਵੀ ਅਣਸੁਖ਼ਾਵੀਂ ਘਟਨਾ ਲਈ ਖੁਦ ਜ਼ਿੰਮੇਵਾਰ ਹੋਵੇਗਾ।
ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮੁੱਦੇ ਬਾਰੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਉਪਰੰਤ ਇਹ ਫੈਸਲਾ ਲਿਆ ਹੈ।