ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 77 ਸਾਲਾ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਬੀਤੀ ਦੇਰ ਸ਼ਾਮ ਦਿਹਾਂਤ ਹੋ ਗਿਆ।
ਜਥੇਦਾਰ ਅਵਤਾਰ ਸਿੰਘ ਮੱਕੜ ਕਾਫੀ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ।
ਮਿਲੀ ਜਾਣਕਾਰੀ ਮਤਾਬਕ ਪਿਛਲੇ ਹਫਤੇ ਸਿਹਤ ਖਰਾਬ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ।
ਉਨ੍ਹਾਂ ਦਾ ਅੰਤਿਮ ਸਸਕਾਰ 21 ਦਸੰਬਰ ਯਾਨੀ ਅੱਜ ਮਾਡਲ ਟਾਊਨ ਐਕਸਟੈਂਸ਼ਨ ਸ਼ਮਸ਼ਾਨਘਾਟ ਵਿਖੇ ਦੁਪਹਿਰ 2 ਵਜੇ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਜਥੇਦਾਰ ਅਵਤਾਰ ਸਿੰਘ ਮੱਕੜ 11 ਸਾਲ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਹਨ।