ਜਥੇਦਾਰ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੀਤਾ ਤਲਬ

TeamGlobalPunjab
1 Min Read

ਅੰਮ੍ਰਿਤਸਰ : ਸਰਬੱਤ ਖ਼ਾਲਸਾ ਵੱਲੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਥਾਪੇ ਗਏ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤਾ ਹੈ। ਭਾਈ ਧਿਆਨ ਸਿੰਘ ਮੰਡ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ 20 ਸਤੰਬਰ ਸੋਮਵਾਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ 5 ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਕਾਰਵਾਈ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਅਤੇ ਕੈਪਟਨ ਸਰਕਾਰ ਵੱਲੋਂ ਇਸ ਸਬੰਧੀ ਪੰਥਕ ਧਿਰਾਂ ਵੱਲੋਂ ਲਗਾਏ ਗਏ ਬਰਗਾੜੀ ਮੋਰਚੇ ਨੂੰ ਭਰੋਸਾ ਦੇ ਕੇ ਸਮਾਪਤ ਕਰਵਾਉਣ ‘ਤੇ ਸਮਾਪਤੀ ਤੋਂ ਬਾਅਦ ਵੀ ਕੋਈ ਕਾਰਵਾਈ ਨਾਂ ਕਰਨ ਸਬੰਧੀ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਭਾਈ ਧਿਆਨ ਸਿੰਘ ਮੰਡ ਨੇ 20 ਅਗਸਤ ਨੂੰ ਪਹਿਲਾਂ ਕੈਪਟਨ ਸਰਕਾਰ ਦੇ ਦੋ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖ਼ਜਿੰਦਰ ਸਿੰਘ ਰੰਧਾਵਾ ਅਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਤਲਬ ਕੀਤਾ ਸੀ ਕਿਉਂਕਿ ਇਹ ਸਾਰੇ ਹੀ ਉਕਤ ਬਰਗਾੜੀ ਮੋਰਚਾ ਸਮਾਪਤ ਕਰਵਾਉਣ ਲਈ ਗਏ ਸਨ ਅਤੇ ਇਨ੍ਹਾਂ ਨੇ ਹੀ ਸਰਕਾਰ ਵੱਲੋਂ ਭਰੋਸਾ ਦਿੱਤਾ ਸੀ।

Share this Article
Leave a comment