ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣਗੇ। ਉਨ੍ਹਾਂ ਦੇ ਪੇਸ਼ ਹੋਣ ਦਾ ਸਮਾਂ ਚੌਥੀ ਵਾਰ ਬਦਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੱਦੇ ’ਤੇ ਕੁਝ ਪੰਥਕ ਮਾਮਲਿਆਂ ਸੰਬੰਧੀ ਸਪੱਸ਼ਟੀਕਰਨ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਦੇ ਪੇਸ਼ ਹੋਣ ਦਾ ਸਮਾਂ ਚੌਥੀ ਵਾਰ ਬਦਲਿਆ ਗਿਆ ਹੈ।
ਇਸ ਤੋਂ ਪਹਿਲਾ ਮੁੱਖ ਮੰਤਰੀ ਦੇ ਪੇਸ਼ ਹੋਣ ਦਾ ਸਮਾਂ ਸਵੇਰੇ 10 ਵਜੇ ਦਾ ਨਿਰਧਾਰਤ ਕੀਤਾ ਗਿਆ ਸੀ। ਫਿਰ ਜਥੇਦਾਰ ਗੜਗੱਜ ਨੇ ਸ਼ਾਮ 4:30 ਵਜੇ ਦਾ ਸਮਾਂ ਨਿਰਧਾਰਤ ਕੀਤਾ। ਅੱਜ, ਵੀਰਵਾਰ ਸਵੇਰੇ, ਇੱਕ ਸਰਕਾਰੀ ਬੁਲਾਰੇ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਵੇਰੇ 11 ਵਜੇ ਤੋਂ 11:30 ਵਜੇ ਦੇ ਵਿਚਕਾਰ ਪੇਸ਼ ਹੋਣਗੇ। ਹੁਣ ਤਾਜ਼ਾ ਜਾਣਕਾਰੀ ਅਨੁਸਾਰ ਇਕ ਵਾਰ ਫਿਰ ਸਮਾਂ ਬਦਲ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਅਕਾਲ ਤਖ਼ਤ ‘ਤੇ ਪੇਸ਼ ਹੋਣ ਦੇ ਮੱਦੇਨਜ਼ਰ ਅੰਮ੍ਰਿਤਸਰ ਅਤੇ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਜਾਣਕਾਰੀ ਲਈ ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਚੌਥੇ ਮੁੱਖ ਮੰਤਰੀ ਹੋਣਗੇ ਜਿਨ੍ਹਾਂ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵਰਗੀ ਭੀਮ ਸੇਨ ਸੱਚਰ, ਸੁਰਜੀਤ ਸਿੰਘ ਬਰਨਾਲਾ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਅਕਾਲ ਤਖ਼ਤ ‘ਤੇ ਤਲਬ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕੀਤੇ ਜਾਣ ਤੇ ਸੀਐਮ ਨੇ ਕਿਹਾ ਕਿ ਉਹ ਇੱਕ ਆਮ ਸਿੱਖ ਵਾਂਗ ਨੰਗੇ ਪੈਰੀਂ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੂਰੀ ਪੁੱਛਗਿੱਛ ਅਤੇ ਗੱਲਬਾਤ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

