ਸ੍ਰੀ ਕਰਤਾਰਪੁਰ ਸਾਹਿਬ ‘ਚ ਹੋਈ ਪਾਰਟੀ ਨੂੰ ਲੈ ਕੇ ਜਥੇਦਾਰ ਸਖਤ

Global Team
3 Min Read

ਨਾਰੋਵਾਲ : ਪਾਕਿਸਤਾਨ ਦੇ ਨਾਰੋਵਾਲ ‘ਚ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ‘ਚ ਹੋਈ ਬੇਅਦਬੀ ਦਾ ਮੁੱਦਾ ਲਗਾਤਾਰ ਗਰਮ ਰਿਹਾ ਹੈ। ਦਰਅਸਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ‘ਚ 18 ਨਵੰਬਰ ਸ਼ਨੀਵਾਰ ਰਾਤ ਨੂੰ ਇੱਕ ਪਾਰਟੀ ਹੋਈ ਸੀ ਜਿਸ ‘ਚ ਮੀਟ ਤੇ ਸ਼ਰਾਬ ਵੀ ਪਰੋਸੀ ਗਈ ਸੀ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ।

ਪਾਰਟੀ ‘ਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ, ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕ ਸ਼ਾਮਲ ਹੋਏ ਸਨ। ਪਾਰਟੀ ਵਿੱਚ ਸਟੇਜ ‘ਤੇ ਗਾਣੇ ਚਲ ਰਹੇ ਸਨ , ਲੋਕ ਨਸ਼ੇ ‘ਚ ਨੱਚ ਰਹੇ ਸਨ। ਸੋਫਿਆਂ ‘ਤੇ ਮੀਟ ਤੇ ਸ਼ਰਾਬ ਪਰੋਸੀ ਜਾ ਰਹੀ ਸੀ।

ਇਹ ਵੀ ਕਿਹਾ ਜਾ ਰਿਹਾ ਕਿ ਪਾਰਟੀ ‘ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਵੀ ਸ਼ਾਮਲ ਹੋਏ ਸਨ ਅਤੇ ਲੰਮਾ ਸਮਾਂ ਪਾਰਟੀ ਵਿੱਚ ਬੈਠੇ ਰਹੇ। ਇਹ ਹੋਰ ਵੀ ਜ਼ਿਆਦਾ ਦੁਖਦਾਈ ਹੈ ਕਿ ਉਹਨਾਂ ਦੀ ਮੌਜੂਦਗੀ ਵਿੱਚ ਸਿੱਖ ਮਰਿਆਦਾ ਦਾ ਘਾਣ ਹੋਇਆ। ਇਸ ਪਾਰਟੀ ਵਿੱਚ ਕਰਤਾਰਪੁਰ ਲਾਂਘੇ ਦੇ ਰਾਜਦੂਤ ਰਹੇ ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ। ਜਿਸਦਾ ਵਿਰੋਧ ਭਾਰਤ ਸਮੇਤ ਪਾਕਿਸਤਾਨ ਦੇ ਸਮੂਹ ਸਿੱਖ ਭਾਈਚਾਰੇ ਵਲੋਂ ਲਗਾਤਾਰ ਕੀਤਾ ਜਾ ਰਿਹਾ ਹੈ।


ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਸ਼ਬਦਾਂ ਵਿੱਚ ਇਸ ਘਟਨਾ ਦੀ ਨਿੰਦਾ ਕੀਤੀ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਤਰ੍ਹਾਂ ਮੱਕਾ ਤੇ ਮਦੀਨਾ ਧਰਮ ਅਸਥਾਨ ਹਨ, ਉਸੇ ਤਰ੍ਹਾਂ ਕਰਤਾਰਪੁਰ ਸਾਹਿਬ ਵੀ ਅਸਥਾਨ ਹੈ ਤੇ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਜਿਹੀ ਜਗ੍ਹਾ ਦੇ ਨੇੜੇ ਅਜਿਹੀ ਪਾਰਟੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਪਾਕਿਸਤਾਨ ਸਰਕਾਰ ਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਇਸ ਘਟਨਾ ‘ਤੇ ਸਖਤ ਐਕਸ਼ਨ ਲੈਣ ਨੂੰ ਕਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment