ਚੰਡੀਗੜ੍ਹ: ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 16 ਦਿਨ ਤੋਂ ਖਨੌਰੀ ਬਾਰਡਰ ਤੇ ਕੇਂਦਰ ਸਰਕਾਰ ਦੇ ਖਿਲਾਫ ਮਰਨ ਵਰਤ ਤੇ ਬੈਠੇ ਹੋਏ ਹਨ। ਜਿਨਾਂ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਸ੍ਰੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ।
ਉਹਨਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਉਹਨਾਂ ਦੀ ਸਿਹਤ ਬੇਹੱਦ ਜਰੂਰੀ ਹੈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਜਲਦ ਉਹਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨੀ ਦੀਆਂ ਜਾਇਜ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਕਿਉਂਕਿ ਜਿਸ ਤਰ੍ਹਾਂ ਉਹ ਲਗਾਤਾਰ ਮਰਨ ਵਰਤ ਤੇ ਬੈਠੇ ਹਨ ਉਹਨਾਂ ਦੀ ਸਿਹਤ ਦਿਨ ਬਰ ਦਿਨ ਡਾਊਨ ਹੋ ਰਹੀ ਹੈ ਜੋ ਚਿੰਤਾ ਦਾ ਵਿਸ਼ਾ ਹੈ ਸਰਕਾਰਾਂ ਨੂੰ ਜਲਦ ਤੋਂ ਜਲਦ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਕਿਸੇ ਇਨਸਾਨ ਦੀ ਜ਼ਿੰਦਗੀ ਨਾ ਖਤਮ ਹੋ ਜਾਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।