ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਯੂ.ਏ.ਪੀ.ਏ ਨੂੰ ਦੱਸਿਆ ਕਾਲਾ ਕਾਨੂੰਨ

TeamGlobalPunjab
1 Min Read

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਯੂ.ਏ.ਪੀ.ਏ ਕਾਨੂੰਨ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ। ਜਥੇਦਾਰ ਨੇ ਯੂ ਏ ਪੀ ਏ ਕਾਨੂੰਨ ਤਹਿਤ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਜਿੱਥੇ ਇਕ ਪਾਸੇ ਹੋਰ ਸੂਬਿਆਂ ‘ਚ ਕਾਂਗਰਸ ਇਸ ਕਾਨੂੰਨ ਦਾ ਵਿਰੋਧ ਕਰ ਰਹੀ ਹੈ, ਉੱਥੇ ਹੀ ਇਸ ਦੇ ਉਲਟ ਪੰਜਾਬ ਦੀ ਕਾਂਗਰਸ ਸਰਕਾਰ ਇਸੇ ਕਾਨੂੰਨ ਤਹਿਤ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਜਿਸ ਨਾਲ ਕਾਂਗਰਸ ਦਾ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਦੇਸ਼ ‘ਚ ਕਾਲੇ ਕਾਨੂੰਨ ਬਣਾਏ ਜਾ ਰਹੇ ਨੇ ਤੇ ਉਨ੍ਹਾਂ ਦੇ ਵਾਰਿਸਾਂ ਵੱਲੋਂ ਬਣਾਏ ਜਾ ਰਹੇ ਨੇ ਜਿਹੜੇ 1947 ਤੋਂ ਪਹਿਲਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਸਨ ਤੇ ਇਹ ਬਿਲਕੁਲ ਵੀ ਬਰਸਾਸ਼ਤ ਕਰਨ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਸੋਸ਼ਲ ਮੀਡੀਆ ‘ਤੇ ਵੀਡੀੳ ਸ਼ੇਅਰ ਕਰਦਾ ਹੈ ਜਾਂ ਲਾਈਕ ਕਰਦਾ ਹੈ ਤਾਂ ਉਸਨੂੰ ਫੜ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਕਈਆਂ ‘ਤੇ ਪਰਚੇ ਦਰਜ ਕੀਤੇ ਹਨ ਜੋ ਸਰਾਸਰ ਗਲਤ ਅਤੇ ਨਜਾਇਜ਼ ਹੈ।

Share this Article
Leave a comment