ਅਮ੍ਰਿਤਸਰ: ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਜੇਲ੍ਹ ‘ਚ ਭੁੱਖ ਹੜਤਾਲ ਸ਼ੁਰੂ ਕਰ ਦਿਤੀ ਹੈ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹੰਗਾਮੀ ਮੀਟਿੰਗ ਸੱਦੀ ਹੈ । ਮੀਟਿੰਗ ਵਿੱਚ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਨੂੰ ਬੁਲਾਇਆ ਗਿਆ ਹੈ। ਇਸ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਖਾਸ ਕਰਕੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ।
ਦਸ ਦਈਏ ਕਿ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇੱਕ ਪੱਤਰ ਲਿਖਿਆ ਸੀ ਜਿਸ ‘ਚ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ’ਤੇ ਉਨ੍ਹਾਂ ਨੇ ਨੂੰ ਰਾਹਤ ਦੇਣ ਲਈ ਕੋਈ ਸਾਰਥਕ ਯਤਨ ਨਾ ਕਰਨ ਦਾ ਦੋਸ਼ ਲਗਾਇਆ। ਅੱਜ ਦੀ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਜਾ ਸਕਦੇ ਹਨ।
ਇਸ ਤੋਂ ਇਲਾਵਾ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਸ਼ੁਰੂ ਕੀਤੇ ਜਾ ਰਹੇ ਅੰਦੋਲਨ ਸਬੰਧੀ ਵੀ ਭਾਈਚਾਰੇ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਜਾਰੀ ਕੀਤੇ ਜਾ ਸਕਦੇ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.