ਅਕਾਲ ਤਖ਼ਤ ‘ਚ ਵੱਡੀ ਉਥਲ-ਪੁਥਲ! ਗਿਆਨੀ ਰਘਬੀਰ ਸਿੰਘ ਨੂੰ ਹਟਾਇਆ ਗਿਆ, ਨਵਾਂ ਜਥੇਦਾਰ ਨਿਯੁਕਤ

Global Team
1 Min Read

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਗਿਆ ਹੈ।

ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ।

ਦੱਸ ਦੇਈਏ ਕਿ ਗਿਆਨੀ ਰਘਬੀਰ ਸਿੰਘ ਪਹਿਲਾਂ ਤੋਂ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਤੌਰ ‘ਤੇ ਸੇਵਾਵਾਂ ਨਿਭਾ ਰਹੇ ਸਨ, ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਹੁਦਾ ਵੀ ਸੌਂਪ ਦਿੱਤਾ ਗਿਆ ਸੀ।

ਜਾਣਕਾਰੀ ਮੁਤਾਬਕ, ਗਿਆਨੀ ਰਘਬੀਰ ਸਿੰਘ ਨੂੰ ਸੇਵਾਮੁਕਤ ਕਰਨ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।

Share This Article
Leave a Comment