ਚੰਡੀਗੜ੍ਹ: ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਬੀਮਾਰ ਹੋ ਗਏ ਸਨ। ਜਿੰਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ ਸੀ। ਉਨ੍ਹਾਂ ਨੂੰ ਬੀਤੇ ਦਿਨੀਂ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜੇ ਆਰਾਮ ਦੀ ਜ਼ਰੂਰਤ ਹੈ ਤੇ ਇਨਫੈਕਸ਼ਨ ਤੋਂ ਬਚਾਅ ਲਈ ਸੰਗਤ ਨੂੰ ਘੱਟ ਮਿਲਣ ਦੀ ਸਲਾਹ ਵੀ ਦਿੱਤੀ ਹੈ। ਡਾਕਟਰ ਦੀ ਸਲਾਹ ਮੰਨਦਿਆਂ ਜਥੇਦਾਰ ਨੇ ਅੱਗਲੇ ਕੁਝ ਦਿਨਾਂ ਲਈ ਧਾਰਮਿਕ ਪ੍ਰੋਗਰਾਮ ਤੇ ਰੁਝੇਵੇਂ ਮੁਲਤਵੀ ਕਰ ਦਿੱਤੇ ਹਨ।
ਜਿਸ ਤੋਂ ਬਾਅਦ ਹੁਣ ਇਹ ਜਾਪਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ, ਉਨ੍ਹਾਂ ਬਾਰੇ ਜਥੇਦਾਰਾਂ ਦਾ ਫ਼ੈਸਲਾ ਹੁਣ ਫਿਰ ਲਟਕਣ ਦੇ ਆਸਾਰ ਹਨ। ਸਮੁੱਚੀ ਸਿੱਖ ਕੌਮ ਦੀਆਂ ਨਜ਼ਰਾਂ ਜਥੇਦਾਰਾਂ ਦੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ, ਪਰ ਅਜੇ ਤੱਕ ਇਹ ਗੱਲ ਸਾਫ ਨਹੀਂ ਹੋ ਸਕੀ ਕਿ ਕਿਹੜੀ ਤਾਰੀਖ਼ ਅਤੇ ਕਦੋਂ ਫੈਸਲਾ ਸੁਣਾਇਆ ਜਾਵੇਗਾ।
ਚਰਚਾ ਇਹ ਫੈਲ ਰਹੀ ਹੈ ਕਿ ਜਥੇਦਾਰ ਹੁਣ ਸੁਖਬੀਰ ਬਾਦਲ ਅਤੇ ਹੋਰਨਾਂ ਅਕਾਲੀ ਨੇਤਾਵਾਂ, ਜਿਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ’ਤੇ ਸ਼ਿਕਾਇਤਾਂ ਪੁੱਜੀਆਂ ਹਨ, ਉਨ੍ਹਾਂ ਬਾਰੇ ਫ਼ੈਸਲਾ ਦੀਵਾਲੀ ਤੋਂ ਬਾਅਦ ਹੀ ਲੈਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।