ਅੰਮ੍ਰਿਸਰ: ਸੰਪਰਦਾਇਕ ਰਾਜਨੀਤੀ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ 3 ਸਾਹਿਬਾਨ ਨੇ ਅਚਾਨਕ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਹਨ। ਇਸ ਅਚਾਨਕ ਬੁਲਾਈ ਗਈ ਮੀਟਿੰਗ ਨੂੰ ਲੈ ਕੇ ਕਈ ਚਰਚਾਵਾਂ ਛਿੜ ਗਈਆਂ ਹਨ।
ਮੀਟਿੰਗ ਤੋਂ ਬਾਅਦ ਸਿੰਘ ਸਾਹਿਬਾਨ ਵੱਡਾ ਫੈਸਲਾ ਲੈ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਜੇਲ ਤੋਂ ਪੈਰੋਲ ‘ਤੇ ਆਏ ਬਲਵੰਤ ਸਿੰਘ ਰਾਜੋਆਣੇ ਨੇ ਵੀ ਸਿੱਖ ਪੰਥ ਪ੍ਰਤੀ ਚਿੰਤਾ ਪ੍ਰਗਟਾਈ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਬਿਆਨ ਤੋਂ ਬਾਅਦ ਮੀਟਿੰਗ ਹੋਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਹੁਣ ਉਹ ਆਪਣੀ ਤਨਖਾਹ (ਧਾਰਮਿਕ ਸਜ਼ਾ) ਦੀ ਉਡੀਕ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।