ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- ਹਰ ਸਿੱਖ ਨੂੰ ਮਾਡਰਨ ਲਾਈਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ, ਸੀਐਮ ਮਾਨ ਨੇ ਇਸ ਬਿਆਨ ‘ਤੇ ਜਤਾਇਆ ਇਤਰਾਜ਼

ਅੰਮ੍ਰਿਤਸਰ: ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਸੰਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਿਆਈ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਕੌਮ ਨੂੰ ਮਾਡਰਨ ਲਾਈਸੈਂਸੀ ਹਥਿਆਰ ਰੱਖਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਬਾਣੀ ਨਾਲ ਜੁੜਨ ਦੀ ਅਪੀਲ ਕੀਤੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਦੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ “ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣਯੋਗ ਜਥੇਦਾਰ ਸਾਹਿਬ ਜੀ… ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ .ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..”

ਦੱਸ ਦੇਈਏ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅੱਜ ਸਮੇਂ ਦੀ ਲੋੜ ਅਨੁਸਾਰ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੀਰੀ ਅਤੇ ਪੀਰੀ ਦਾ ਸਿਧਾਂਤ ਦਿੱਤਾ ਗਿਆ ਸੀ, ਜਿਸ ਨੂੰ ਅੱਗੇ ਵਧਾਉਂਦੇ ਹੋਏ ਹਰ ਇੱਕ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਹਥਿਆਰਾਂ ਦੀ ਜ਼ਰੂਰਤ ਪੈ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਾਨੂੰ ਵੀ ਹੁਣ ਗੱਤਕੇ ਦੇ ਨਾਲ ਕਲਾਬਾਜ਼ੀਆਂ ਸਿੱਖਣ ਦੀ ਜ਼ਰੂਰਤ ਹੈ ਤਾਂ ਜੋ ਕਿ ਭਵਿੱਖ ਵਿੱਚ ਸਾਨੂੰ ਜ਼ਰੂਰਤ ਪਵੇ ਤਾਂ ਉਸ ਦਾ ਇਸਤੇਮਾਲ ਅਸੀਂ ਕਰ ਸਕੀਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.