ਅੰਮ੍ਰਿਤਸਰ: ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਪਹੁੰਚੇ। ਉਨ੍ਹਾਂ ਨੇ ਕਿਹਾ ਮੈਨੂੰ ਜਥੇਦਾਰ ਸ੍ਰੀ ਅਕਾਲ ਤਖਤ ਵੱਲੋਂ ਅਸਤੀਫ਼ਾ ਵਾਪਸ ਲੈਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਇਹਨਾਂ ਅਹੁਦਿਆਂ ‘ਤੇ ਬਣੇ ਰਹਿਣ ਦਾ ਕੋਈ ਲਾਲਚ ਨਹੀਂ ਹੈ, ਜਿੰਨਾਂ ਚਿਰ ਅਕਾਲ ਪੁਰਖ ਸੇਵਾ ਲਏਗਾ, ਸੇਵਾ ਕਰਦਾ ਰਹਾਂਗਾ। ਉਨ੍ਹਾਂ ਨੇ ਇਸ ਮੁਸ਼ਕਿਲ ਘੜੀ ਸਾਰੀਆਂ ਜਥੇਬੰਦੀਆਂ ਦੇ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸਿੱਖ ਸੰਗਤਾਂ ਨੇ ਜਿਹੜੀ ਅਵਾਜ਼ੀ ਚੁੱਕੀ ਹੈ ਉਹ ਇਤਿਹਾਸ ਦਾ ਹਿੱਸਾ ਬਣ ਗਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਮੇਰਾ ਕੋਈ ਨਿੱਜੀ ਮਸਲਾ ਨਹੀਂ ਹੈ, ਜਦੋਂ ਕਿਸੇ ਵੱਲੋਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਖਿਲਾਫ ਬੋਲਿਆ ਜਾਵੇਗਾ ਤਾਂ ਮੈਂ ਚੁੱਪ ਨਹੀਂ ਰਹਿ ਸਕਦਾ ਹਾਂ, ਮੈਂ ਆਪਣੀਆਂ ਸੰਸਥਾਵਾ ਜਥੇਬੰਦੀਆਂ ਲਈ ਵਫਾਦਾਰ ਹਾਂ ਤੇ ਵਫਾਦਾਰ ਰਹਾਂਗਾ। ਉਨ੍ਹਾਂ ਕਿਹਾ ਗੈਰ ਤਾਂ ਬੋਲ ਦੇ ਹੀ ਹਨ ਪਰ ਜਦੋਂ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੇ ਅਜਿਹਾ ਕਰਦੇ ਹਨ ਤਾਂ ਦੁੱਖ ਹੁੰਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕੈਨੇਡਾ ‘ਚ ਵਸਦੇ ਸਿੱਖਾਂ ਪ੍ਰਤੀ ਡਿੂੰਘੀ ਚਿੰਤਾ ਜਤਾਈ।
ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨਾਲ ਵੀ ਮੁਲਾਕਾਤ ਕੀਤੀ।
2 ਦਿਨ ਪਹਿਲਾਂ ਵਿਰਸਾ ਸਿੰਘ ਵਲਟੋਹਾ ਵੱਲੋਂ ਮਿਲੀ ਧਮਕੀ ਦਾ ਇਲਜ਼ਾਮ ਲਗਾਉਂਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਆਦੇਸ਼ ਦਿੱਤੇ ਸਨ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਵਾਪਸ ਲੈਣ। ਸ਼੍ਰੋਮਣੀ ਕਮੇਟੀ ਨੇ ਇਸ ਦਾ ਪਾਲਣ ਕਰਦੇ ਹੋਏ ਅਸਤੀਫ਼ਾ ਵਾਪਸ ਲੈ ਲਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।