ਅਕਾਲ ਤਖਤ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ

Global Team
2 Min Read

ਕੇਂਦਰੀ ਜੇਲ ਦੇ ਵਿੱਚ ਬੰਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੇ ਲਈ ਅੱਜ ਕੇਂਦਰੀ ਜੇਲ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਾਨੀ ਰਘਵੀਰ ਸਿੰਘ ਪਹੁੰਚੇ।

 

ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹਨਾਂ ਦੀ ਇਹ ਇੱਕ ਪਰਿਵਾਰਿਕ ਮੁਲਾਕਾਤ ਹੈ ਕਿਉਂਕਿ ਉਹ ਅਕਸਰ ਭਾਈ ਰਾਜੋਆਣਾ ਤੇ ਹੋਰ ਸਿੱਖ ਬੇਨਤੀਆਂ ਨੂੰ ਮਿਲਦੇ ਰਹਿੰਦੇ ਨੇ ਉਹਨਾਂ ਕਿਹਾ ਕਿ ਕੇਂਦਰ ਗ੍ਰਿਹ ਮੰਤਰਾਲਾ ਸਿੱਖ ਬੰਦੀਆਂ ਦੀ ਰਿਹਾਈ ਦੇ ਲਈ ਕੋਈ ਗੱਲਬਾਤ ਜਾ ਕਦਮ ਨਹੀਂ ਚੁੱਕ ਰਿਹਾ ਜਦ ਕਿ ਦੂਜੇ ਪਾਸੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲ ਰਹੀ ਹੈ।

ਉਹਨਾਂ ਕਿਹਾ ਕਿ ਇਸਦਾ ਸਿੱਧਾ ਮਤਲਬ ਹਰਿਆਣਾ ਦੇ ਵਿੱਚ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣਾ ਵੀ ਹੈ। ਹਾਲਾਂਕਿ ਅਸੀਂ ਖੁਦ ਐਸਜੀਪੀਸੀ ਵੱਲੋਂ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਲੈਣ ਦੀ ਮੰਗ ਕਰ ਰਹੇ ਹਾਂ ਤਾਂ ਜੋ ਉਹਨਾਂ ਦੇ ਕੋਲ ਜੇਲ ਵਿੱਚ ਬੰਦ ਸਿੱਖ ਬੰਦੀਆਂ ਤੇ ਭਾਈ ਰਾਜੋਆਣਾ ਦਾ ਮੁੱਦਾ ਚੱਕਿਆ ਜਾਵੇ ਪਰ ਉਹ ਸਾਨੂੰ ਮਿਲਣ ਦਾ ਸਮਾਂ ਨਹੀਂ ਦੇ ਰਹੇ ਜੋ ਕਿ ਬੇਹਦ ਅਫਸੋਸਨਾਕ ਹੈ।

- Advertisement -

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment