ਅੰਮ੍ਰਿਤਸਰ : ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ 30 ਅਗਸਤ 2024 ਨੂੰ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸੰਬੰਧੀ ਵਿਚਾਰ-ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਵਿਦਵਾਨਾਂ ਦੀ ਬੈਠਕ ਬੁਲਾਈ ਹੈ। 6 ਨਵੰਬਰ ਨੂੰ ਸਵੇਰੇ 11 ਵਜੇ ਬੈਠਕ ਹੋਵੇਗੀ।
ਸਿੱਖ ਬੁੱਧੀਜੀਵੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਮੀਟਿੰਗ ਸਬੰਧੀ ਪੱਤਰ ਪ੍ਰਾਪਤ ਹੋਇਆ ਹੈ। ਮੀਟਿੰਗ ‘ਚ ਸੁਖਬੀਰ ਨੂੰ ਧਾਰਮਿਕ ਸਜ਼ਾ ਸੁਣਾਉਣ ਦਾ ਮੁੱਦਾ ਵਿਚਾਰਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।