ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਬੋਲੇ ਜਥੇਦਾਰ

navdeep kaur
4 Min Read

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਅੱਜ ਅੰਤਿਮ ਅਰਦਾਸ ਮੌਕੇ ਵੱਖ ਵੱਖ ਨੁਮਾਇਦਿਆਂ ਨੇ ਹਾਜ਼ਰੀ ਭਰੀਆਂ। ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਚ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਅਰਦਾਸ ਸਮਾਗਮ ਕਰਵਾਇਆਗਿਆ। ਇਸ ਮੌਕੇ ਸਿਆਸੀ, ਧਾਰਮਿਕ ਤੇ ਸਮਾਜਕ ਜਥੇਬੰਦੀਆਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਸਮਾਗਮ ਮੌਕੇ ਗ੍ਰਹਿ ਮੰਤਰੀ ਸਣੇ ਦਿੱਗਜ ਆਗੂਆਂ ਨੇ ਸ਼ਮੂਲੀਅਤ ਕੀਤੀ। ਅਮਿਤ ਸ਼ਾਹ ਨੇ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਬਾਦਲ ਸਾਬ੍ਹ ਦਾ ਜੀਵਨ ਸੱਚ ਦੇ ਰਾਹ ਤੇ ਚੱਲਣ ਲਈ ਪ੍ਰੇਰਤ ਕਰਦਾ ਹੈ। ਉਨ੍ਹਾਂ ਦਾ ਸਾਰਾ ਜੀਵਨ ਭਾਈਚਾਰਕ ਏਕਤਾ ਨੂੰ ਸਮਰਪਿਤ ਰਿਹਾ। ਉਨ੍ਹਾਂ ਕਿਹਾ ਕਿ ਸ. ਬਾਦਲ ਦੇ ਜਾਣ ਨਾਲ ਦੇਸ਼ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

ਇਸ ਮੌਕੇ ਵੱਡੇ ਲੀਡਰਾਂ ਨੇ ਅਪਣੇ-ਅਪਣੇ ਵਿਚਾਰ ਪ੍ਰਕਾਸ਼ ਸਿੰਘ ਬਾਦਲ ਬਾਰੇ ਕਹੇ। ਅੰਤਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਸਾਰ ਹੈ ਤੇ ਇਸ ਸੰਸਾਰ ‘ਚ ਕੋਈ ਸਥਿਰ ਨਹੀਂ ਰਿਹਾ। ਵੱਡੀਆਂ-ਵੱਡੀਆਂ ਉਮਰਾਂ ਵਾਲੇ ਵੀ ਇਸ ਜਗਤ ‘ਚ ਪੈਦਾ ਹੋਏ ਤੇ ਜਦੋਂ ਅਕਾਲ ਪੁਰਖ ਦਾ ਸੱਦਾ ਆਇਆ ਤਾਂ ਉਹ ਅਕਾਲ ਪੁਰਖ ਦੇ ਹੁਕਮ ‘ਤੇ ਸੰਸਾਰ ‘ਚੋਂ ਚੱਲ ਵਸੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿੱਥੇ ਅਸੀਂ ਬੈਠੇ ਹਾਂ ਪਤਾ ਨਹੀਂ ਇਨ੍ਹਾਂ ਆਸਣਾਂ ‘ਤੇ ਪਹਿਲਾਂ ਕਿੰਨੇ ਵਿਅਕਤੀ ਬੈਠੇ ਸਨ ਤੇ ਅੱਗੇ ਹੋਰ ਕਿੰਨੇ ਬੈਠਣਗੇ। ਜਿਹੜੇ ਜੀਵ ਆਉਂਦੇ ਨੇ ਉਹ ਆਪਣੇ ਤੇ ਆਪਣੇ ਪਰਿਵਾਰ ਲਈ ਜੀਵਨ ਜਿਉਂਦੇ ਹਨ ਪਰ ਉਹ ਜੀਵ ਕਦੇ ਯਾਦ ਨਹੀਂ ਰੱਖੇ ਜਾਂਦੇ ਸਗੋਂ ਯਾਦ ਉਹ ਰੱਖੇ ਜਾਂਦੇ ਹਨ, ਜੋ ਸਮਾਜ, ਲੋਕਾਈ, ਮਨੁੱਖਤਾ ਅਤੇ ਮਾਨਵਤਾ ਲਈ ਜ਼ਿੰਦਗੀ ਜਿਉਂਦੇ ਹਨ। ਮੌਤ ਇੱਕ ਅਟੱਲ ਸਚਾਈ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਗੱਲ 1947 ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਕਰਦਾ ਆਇਆ ਹੈ ਉਹ ਹੁਣ ਦੂਸਰੇ ਸੂਬੇ ਵੀ ਕਰਨ ਲੱਗ ਗਏ ਹਨ ਤੇ ਇਹ ਗੱਲ ਵੱਖਰੀ ਹੈ ਕਿ ਉਨ੍ਹਾਂ ਨੂੰ ਕੋਈ ਅੱਤਵਾਦੀ ਜਾਂ ਵੱਖਵਾਦੀ ਨਹੀਂ ਕਹਿੰਦਾ। ਜਥੇਦਾਰ ਨੇ ਦੱਸਿਆ ਕਿ ਜਥੇਦਾਰ ਦਿਆਲ ਸਿੰਘ ਜੀ ਦੀ ਯਾਦ ‘ਚ ਪਰਿਵਾਰ ਨੇ ਪਾਠ ਰਖਵਾਇਆ ਸੀ ਤੇ ਮੇਰੀ ਮੁਲਾਕਾਤ ਉੱਥੇ ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ ਸੀ ਅਤੇ ਉਨ੍ਹਾਂ ਨੇ ਉਸ ਸਮੇਂ ਬਹੁਤ ਖ਼ੂਬਸੂਰਤ ਗੱਲਾਂ ਕੀਤੀਆਂ ਸਨ।

ਇਕ ਅਜਿਹੇ ਲੀਡਰ ਜਿਨ੍ਹਾਂ ਨੇ ਬਾਕੀ ਸੂਬਿਆਂ ਦੇ ਲੀਡਰਾਂ ਨੂੰ ਰਸਤਾ ਦਿਖਾਇਆ ਹੋਵੇ, ਉਨ੍ਹਾਂ ਦੇ ਚਲੇ ਜਾਣ ਨਾਲ ਪਾਰਟੀ, ਸੰਗਤਾਂ ਤੇ ਨਜ਼ਦੀਕੀਆਂ ਨੂੰ ਘਾਟਾ ਪੈਣਾ ਯਕੀਨਨ ਹੈ ਪਰ ਅਜਿਹੇ ਵਿਅਕਤੀ ਲੋਕ ਚਹੇਤਿਆਂ ‘ਚ ਯਾਦ ਰੱਖੇ ਜਾਂਦੇ ਹਨ ਤੇ ਰੱਖੇ ਜਾਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਲੋਕਾਂ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ‘ਤੇ ਡਟ ਕੇ ਪਹਿਰਾ ਦੇਣ ਦੀ ਲੋੜ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਸਮਾਗਮ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੀ ਇਹੀ ਚਾਹੁੰਦੇ ਸਨ ਕਿ ਬੰਦੀ ਸਿੰਘ ਰਿਹਾਅ ਹੋਣ। ਅੱਜ ਗ੍ਰਹਿ ਮੰਤਰੀ ਸਾਹਮਣੇ ਹਨ ਤਾਂ ਇਸ ਲਈ ਉਹ ਇਹ ਮੁੱਦਾ ਚੁੱਕ ਰਹੇ ਹਨ, ਅੱਜ ਉਨ੍ਹਾਂ ਕੋਲ ਸਾਰੀ ਤਾਕਤ ਹੈ ਤਾਂ ਉਨ੍ਹਾਂ ਨੂੰ ਬੰਦੀ ਸਿੱਖਾਂ ਦੇ ਹੱਕ ਵਿਚ ਫ਼ੈਸਲਾ ਲੈਣਾ ਚਾਹੀਦਾ ਹੈ। ਤਾਂ ਜੋ ਬਾਦਲ ਦੇ ਕਹੇ ਬੋਲਾਂ ਨੂੰ ਪੂਰਾ ਕਰ ਸਕੀਏ।

 

 

Share This Article
Leave a Comment