ਨਵੀਂ ਦਿੱਲੀ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੌਰਾਨ ਹੁਣ ਸਿਆਸੀ ਬਿਆਨਬਾਜੀਆਂ ਅਤੇ ਇੱਕ ਦੂਜੇ ‘ਤੇ ਦੋਸ਼ ਲਾਉਣ ਦੀਆਂ ਬਿਆਨੀਆਂ ਹੋਰ ਤੇਜ਼ ਹੋ ਗਈਆਂ ਹਨ। ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨੇ ਜਿੱਥੇ ਇਨ੍ਹਾਂ ਪ੍ਰਦਰਸ਼ਨਾਂ ਲਈ ਭਾਜਪਾ ਨੂੰ ਜਿੰਮੇਵਾਰ ਠਹਿਰਾਉਂਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਹੈ ਉੱਥੇ ਹੀ ਹੁਣ ਇਸ ਤੋਂ ਬਾਅਦ ਭਾਜਪਾ ਵੱਲੋਂ ਵੀ ਸੋਨੀਆਂ ਗਾਂਧੀ ਵਿਰੁੱਧ ਤਿੱਖੀ ਬਿਆਨਬਾਜੀ ਕੀਤੀ ਗਈ ਹੈ। ਭਾਜਪਾ ਦੇ ਸੀਨੀਅਰ ਆਗੂ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸੋਨੀਆਂ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਨਿੰਦਣਯੋਗ ਹੈ। ਜਾਵਡੇਕਰ ਨੇ ਕਿਹਾ ਕਿ ਹੁਣ ਹਿੰਸਾ ਸਮਾਪਤ ਹੋ ਰਹੀ ਹੈ ਅਤੇ ਲੋਕ ਜ਼ਖਮੀ ਹਨ ਅਤੇ ਇਸ ਦੀ ਜਾਂਚ ਅਜੇ ਸ਼ੁਰੂ ਹੋਈ ਹੈ ਅਜਿਹੇ ਵਿੱਚ ਸਾਰੀਆਂ ਪਾਰਟੀਆਂ ਦਾ ਕੰਮ ਹੁੰਦਾ ਹੈ ਕਿ ਉਹ ਸ਼ਾਂਤੀ ਬਣਾ ਕੇ ਰੱਖਣ ਅਤੇ ਜਾਂਚ ਵਿੱਚ ਸਾਥ ਦੇਣ।
LIVE: Press byte by Shri @PrakashJavdekar in New Delhi. https://t.co/D44E0tFXgf
— BJP (@BJP4India) February 26, 2020
ਜਾਵਡੇਕਰ ਨੇ ਇਸ ਸਮੇਂ ਸੋਨੀਆਂ ਗਾਂਧੀ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਾਂਚ ਵਿੱਚ ਸਹਿਯੋਗ ਦੇਣ ਦੀ ਬਜਾਏ ਸਰਕਾਰ ‘ਤੇ ਦੋਸ਼ ਲਾਉਣਾ ਇੱਕ ਗੰਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹੀਓ ਰਾਜਨੀਤੀ ਹੁੰਦੀ ਹੈ। ਜਾਵੇਡਕਰ ਨੇ ਕਿਹਾ ਕਿ ਕਾਂਗਰਸ ਦੇਸ਼ ਨੂੰ ਜੋੜਨ ਦੀ ਬਜਾਏ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦੀ ਉਹ ਨਿੰਦਾ ਕਰਦੇ ਹਨ।
LIVE: Congress President Smt. Sonia Gandhi addresses media at AICC HQ on #DelhiViolence https://t.co/Q8HxHsqGE1
— Congress (@INCIndia) February 26, 2020
ਦੱਸ ਦਈਏ ਕਿ ਦਿੱਲੀ ਅੰਦਰ ਹਿੰਸਕ ਹਾਲਾਤਾਂ ‘ਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਸਭ ਤੋਂ ਪਹਿਲਾਂ ਦੇਸ਼ ਅੰਦਰ ਸ਼ਾਂਤੀ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਸ਼ਾਂਤੀ ਬਣਾਈ ਰੱਖੋ।
Peace and harmony are central to our ethos. I appeal to my sisters and brothers of Delhi to maintain peace and brotherhood at all times. It is important that there is calm and normalcy is restored at the earliest.
— Narendra Modi (@narendramodi) February 26, 2020