ਦਿੱਲੀ ਅੰਦਰ ਹਿੰਸਕ ਹਾਲਾਤਾਂ ਨੂੰ ਲੈ ਕੇ ਸੋਨੀਆਂ ਗਾਂਧੀ ਨੇ ਮੰਗਿਆ ਅਮਿਤ ਸ਼ਾਹ ਦਾ ਅਸਤੀਫਾ ਤਾਂ ਭੜਕ ਉੱਠੇ ਭਾਜਪਾ ਨੇਤਾ ਫਿਰ ਦੇਖੋ ਕੀ ਕਿਹਾ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਅੰਦਰ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੌਰਾਨ ਹੁਣ ਸਿਆਸੀ ਬਿਆਨਬਾਜੀਆਂ ਅਤੇ ਇੱਕ ਦੂਜੇ ‘ਤੇ ਦੋਸ਼ ਲਾਉਣ ਦੀਆਂ ਬਿਆਨੀਆਂ ਹੋਰ ਤੇਜ਼ ਹੋ ਗਈਆਂ ਹਨ। ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨੇ ਜਿੱਥੇ ਇਨ੍ਹਾਂ ਪ੍ਰਦਰਸ਼ਨਾਂ ਲਈ ਭਾਜਪਾ ਨੂੰ ਜਿੰਮੇਵਾਰ ਠਹਿਰਾਉਂਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਹੈ ਉੱਥੇ ਹੀ ਹੁਣ ਇਸ ਤੋਂ ਬਾਅਦ ਭਾਜਪਾ ਵੱਲੋਂ ਵੀ ਸੋਨੀਆਂ ਗਾਂਧੀ ਵਿਰੁੱਧ ਤਿੱਖੀ ਬਿਆਨਬਾਜੀ ਕੀਤੀ ਗਈ ਹੈ। ਭਾਜਪਾ ਦੇ ਸੀਨੀਅਰ ਆਗੂ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸੋਨੀਆਂ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਨਿੰਦਣਯੋਗ ਹੈ। ਜਾਵਡੇਕਰ ਨੇ ਕਿਹਾ ਕਿ ਹੁਣ ਹਿੰਸਾ ਸਮਾਪਤ ਹੋ ਰਹੀ ਹੈ ਅਤੇ ਲੋਕ ਜ਼ਖਮੀ ਹਨ  ਅਤੇ ਇਸ ਦੀ ਜਾਂਚ ਅਜੇ ਸ਼ੁਰੂ ਹੋਈ ਹੈ ਅਜਿਹੇ ਵਿੱਚ ਸਾਰੀਆਂ ਪਾਰਟੀਆਂ ਦਾ ਕੰਮ ਹੁੰਦਾ ਹੈ ਕਿ ਉਹ ਸ਼ਾਂਤੀ ਬਣਾ ਕੇ ਰੱਖਣ ਅਤੇ ਜਾਂਚ ਵਿੱਚ ਸਾਥ ਦੇਣ।

- Advertisement -

ਜਾਵਡੇਕਰ ਨੇ ਇਸ ਸਮੇਂ ਸੋਨੀਆਂ ਗਾਂਧੀ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਾਂਚ ਵਿੱਚ ਸਹਿਯੋਗ ਦੇਣ ਦੀ ਬਜਾਏ ਸਰਕਾਰ ‘ਤੇ ਦੋਸ਼ ਲਾਉਣਾ ਇੱਕ ਗੰਦੀ ਰਾਜਨੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹੀਓ ਰਾਜਨੀਤੀ ਹੁੰਦੀ ਹੈ। ਜਾਵੇਡਕਰ ਨੇ ਕਿਹਾ ਕਿ ਕਾਂਗਰਸ ਦੇਸ਼ ਨੂੰ ਜੋੜਨ ਦੀ ਬਜਾਏ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦੀ ਉਹ ਨਿੰਦਾ ਕਰਦੇ ਹਨ।

ਦੱਸ ਦਈਏ ਕਿ ਦਿੱਲੀ ਅੰਦਰ ਹਿੰਸਕ ਹਾਲਾਤਾਂ ‘ਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਸਭ ਤੋਂ ਪਹਿਲਾਂ ਦੇਸ਼ ਅੰਦਰ ਸ਼ਾਂਤੀ ਹੋਣਾ ਬਹੁਤ ਜਰੂਰੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਅੰਦਰ ਸ਼ਾਂਤੀ ਬਣਾਈ ਰੱਖੋ।

- Advertisement -

Share this Article
Leave a comment