ਹਿਜਾਬ ਮਾਮਲੇ ‘ਤੇ ਭੱੜਕੇ ਜਾਵੇਦ ਅਖਤਰ, ਟਵੀਟ ਕਰਕੇ ਕਹੀ ਇਹ ਗੱਲ

TeamGlobalPunjab
1 Min Read

ਨਿਊਜ਼ ਡੈਸਕ: ਕਰਨਾਟਕ ਦੇ ਕਾਲਜਾਂ ਦੇ ਹਿਜਾਬ ਵਿਵਾਦ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਮਾਮਲੇ ‘ਤੇ ਕਈ ਬਾਲੀਵੁੱਡ ਸਿਤਾਰਿਆਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ, ਹੁਣ ਮਸ਼ਹੂਰ ਗੀਤਕਾਰ ਜਾਵੇਦ ਅਖਤਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਹਿਜਾਬ ਪਹਿਨਣ ਦੇ ਹੱਕ ਵਿੱਚ ਨਹੀਂ ਹਨ ਪਰ ਇਸ ਘਟਨਾ ਨੂੰ ਬੇਹੱਦ ਸ਼ਰਮਨਾਕ ਦੱਸਿਆ ਹੈ।

ਜਾਵੇਦ ਅਖਤਰ ਨੇ ਟਵਿੱਟਰ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਲਿਖਿਆ, ਉਹ ਕਦੇ ਵੀ ਹਿਜਾਬ ਜਾਂ ਬੁਰਕੇ ਦੇ ਪੱਖ ‘ਚ ਨਹੀਂ ਰਹੇ। ਉਹ ਅਜੇ ਵੀ ਆਪਣੇ ਸਟੈਂਡ ‘ਤੇ ਕਾਇਮ ਹਨ ਪਰ ਉਸ ਭੀੜ ਦੀ ਨਿੰਦਾ ਕਰਦੇ ਹਨ ਜਿੰਨ੍ਹਾਂ ਨੇ ਕੁੜੀਆਂ ਦੇ ਇੱਕ ਛੋਟੇ ਸਮੂਹ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਜੋ ਅਸਫਲ ਸਾਬਤ ਹੋਈ। ਕੀ ਇਹ ਉਨ੍ਹਾਂ ਦੀ ਮਰਦਾਨਗੀ ਦਿਖਾਉਣ ਦਾ ਤਰੀਕਾ ਹੈ? ਬੜੇ ਅਫਸੋਸ ਦੀ ਗੱਲ ਹੈ।

ਇਸ ਤੋਂ ਪਹਿਲਾਂ ਸਵਰਾ ਭਾਸਕਰ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਇਸ ਘਟਨਾ ਨੂੰ ਬੇਹੱਦ ਸ਼ਰਮਨਾਕ ਅਤੇ ਲੜਕਿਆਂ ਦੇ ਸਮੂਹ ਨੂੰ ਬਘਿਆੜ ਦੱਸਿਆ ਸੀ। ਇਸ ਦੇ ਨਾਲ ਹੀ ਰਿਚਾ ਚੱਢਾ ਨੇ ਲੜਕਿਆਂ ਨੂੰ ਚੰਗੀ ਸਿੱਖਿਆ ਦੇਣ ਦੀ ਸਲਾਹ ਦਿੱਤੀ ਸੀ।

Share this Article
Leave a comment