ਕੋਰੋਨਾ ਦੇ ਮੱਦੇਨਜ਼ਰ JEE Main ਦੀ ਪ੍ਰੀਖਿਆ ਮੁਲਤਵੀ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਜੇ.ਈ.ਈ. ਮੇਨਜ਼ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।

ਕੇਂਦਰੀ ਸਿੱਖਿਆ ਮੰਤਰੀ ਪੋਖਰਿਆਲ ਨੇ ਟਵੀਟ ਕਰਕੇ ਲਿਖਿਆ, ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਜੇ.ਈ.ਈ. ਮੇਨ 2021 ਦੀ ਪ੍ਰੀਖਿਆ ਮੁਲਤਵੀ ਕਰ ਰਹੇ ਹਾਂ। ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਲਾਹ ਹੈ ਕਿ ਉਹ ਅੱਗੇ ਦੀ ਅਪਡੇਟ ਲਈ ਐੱਨ.ਟੀ.ਏ. ਦੀ ਅਧਿਕਾਰਤ ਵੈੱਬਸਾਈਟ ਚੈੱਕ ਕਰਦੇ ਰਹਿਣ।

ਦੱਸ ਦੇਈਏ ਇਸ ਤੋਂ ਪਹਿਲਾਂ NEET ਦੀ ਪ੍ਰੀਖਿਆ ਵੀ ਟਾਲ ਦਿੱਤੀ ਗਈ ਹੈ।

Share this Article
Leave a comment