ਨਵਜੋਤ ਸਿੱਧੂ ‘ਤੇ ਭੜਕੀ ਜੀਵਨਜੋਤ ਕੌਰ, ਕਿਹਾ ‘ਇੱਜ਼ਤ ਦੇ ਦਾ ਹੱਕਦਾਰ ਨਹੀਂ’

Global Team
2 Min Read

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੈਰੀ ਪੈਦਿਆਂ ਦੀ ਇੱਕ ਪੁਰਾਣੀ ਵੀਡੀਓ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਲਿਖਿਆ ਕਿ ਭਾਈ ਭਗਵੰਤ, ਸੰਤਰਾ ਜਿੰਨਾ ਵੀ ਵੱਡਾ ਹੋ ਜਾਵੇ, ਉਹ ਟਾਹਣੀ ਹੇਠ ਹੀ ਰਹਿੰਦਾ ਹੈ।

2022 ਦੀਆਂ ਵਿਧਾਨ ਸਭਾ ਚੋਣਾਂ ‘ਚ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਵਾਲੀ ‘ਆਪ’ ਵਿਧਾਇਕਾ ਜੀਵਨਜੋਤ ਕੌਰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪਾਈ ਗਈ ਪੋਸਟ ਨੂੰ ਲੈ ਕੇ ਗੁੱਸੇ ‘ਚ ਹੈ। ਉਨ੍ਹਾਂ ਸ਼ਾਇਰਾਨਾ ਅੰਦਾਜ਼ ਵਿੱਚ ਨਵਜੋਤ ਸਿੱਧੂ ਨੂੰ ਜਵਾਬ ਦਿੰਦੇ ਕਿਹਾ ਕਿ ਉਹ ਇੱਜ਼ਤ ਦੇ ਦਾ ਹੱਕਦਾਰ ਨਹੀਂ ਹਨ।

ਦਰਅਸਲ, ਨਵਜੋਤ ਸਿੰਘ ਸਿੱਧੂ ਨੇ ਕੱਲ੍ਹ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸ਼ੇਅਰ ਕੀਤੀ ਸੀ। ਇਸ ਵਿੱਚ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਵੀ ਪੋਸਟ ਕੀਤੀ ਗਈ ਸੀ, ਜਿਸ ਵਿੱਚ ਉਹ ਨਵਜੋਤ ਸਿੱਧੂ ਦੇ ਪੈਰ ਛੂਹਦੇ ਨਜ਼ਰ ਆ ਰਹੇ ਸਨ। ਇੰਨਾ ਹੀ ਨਹੀਂ, ਇੱਕ ਪੁਰਾਣੀ ਇੰਟਰਵਿਊ ਵੀ ਸਾਂਝੀ ਕੀਤੀ ਗਈ, ਜਿਸ ਵਿੱਚ ਭਗਵੰਤ ਮਾਨ ਕਹਿ ਰਹੇ ਸਨ ਕਿ ਲਾਫਟਰ ਚੈਲੇਂਜ ਵਿੱਚ ਸਿੱਧੂ ਉਨ੍ਹਾਂ ਦੇ ਜੱਜ ਰਹੇ ਹਨ ਅਤੇ ਉਨ੍ਹਾਂ ਤੋਂ ਵੱਡਾ ਕੋਈ ਵੀ ਵਿਅਕਤੀ ਰੋਲ ਮਾਡਲ ਨਹੀਂ ਹੋ ਸਕਦਾ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment