ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਘਰੋਂ ਲੱਖਾਂ ਰੁਪਏ ਚੋਰੀ, ਮਾਂ ਨੂੰ ਬੰਧਕ ਬਣਾ ਨੌਕਰ ਨੇ ਵਾਰਦਾਤ ਨੂੰ ਦਿੱਤਾ ਅੰਜਾਮ

TeamGlobalPunjab
2 Min Read

 ਮੋਹਾਲੀ- ਪੰਜਾਬੀ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦੇ ਮੋਹਾਲੀ ਸਥਿਤ ਘਰ ‘ਚ ਲੱਖਾਂ ਰੁਪਏ ਦੀ ਚੋਰੀ ਹੋ ਗਈ ਹੈ। ਕਲਾਕਾਰ ਜਸਵਿੰਦਰ ਭੱਲਾ ਦੀ ਮਾਤਾ ਨੂੰ ਬੰਧਕ ਬਣਾ ਕੇ ਮੋਹਾਲੀ ਫੇਜ਼-7 ਸਥਿਤ ਕੋਠੀ ਵਿੱਚ ਲੁਟੇਰੇ ਲੱਖਾਂ ਰੁਪਏ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਦੀ ਇਸ ਵਾਰਦਾਤ ਨੂੰ ਘਰ ਦੇ ਨੌਕਰ ਨੇ ਹੀ ਅੰਜਾਮ ਦਿੱਤਾ ਹੈ। ਨੌਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਜਸਵਿੰਦਰ ਭੱਲਾ ਦੀ ਮਾਂ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਮਟੌਰ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।  ਪੁਲਿਸ ਅਨੁਸਾਰ ਚੋਰਾਂ ਨੇ ਘਰ ਵਿੱਚੋਂ ਸੋਨੇ ਦੇ ਗਹਿਣੇ, ਜਸਵਿੰਦਰ ਭੱਲਾ ਦਾ 32 ਬੋਰ ਦਾ ਰਿਵਾਲਵਰ ਅਤੇ ਲੱਖਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਫਿਲਹਾਲ ਘਰ ‘ਚੋਂ ਹੋਰ ਕੀ ਚੋਰੀ ਹੋਇਆ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਟੀਮ ਦੇ ਨਾਲ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਥੀਆਂ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਕਰ ਨੂੰ 10 ਮਹੀਨੇ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਫਿਲਹਾਲ ਪੁਲਿਸ ਫਰਾਰ ਹੋਏ ਨੌਕਰ ਅਤੇ ਉਸਦੇ ਸਾਥੀਆਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment