ਝਾਂਸੀ : ਉੱਤਰ ਪ੍ਰਦੇਸ਼ ਦੇ ਝਾਂਸੀ ਵਿੱਚ ਰਾਸ਼ਟਰੀ ਝੰਡੇ ਦਾ ਅਪਮਾਨ ਕੀਤਾ ਗਿਆ ਹੈ। ਇਕ ਵਿਅਕਤੀ ਰਾਸ਼ਟਰੀ ਝੰਡੇ ਨਾਲ ਤਰਬੂਜ਼ਾਂ ਤੋਂ ਮਿੱਟੀ ਸਾਫ ਕਰ ਰਿਹਾ ਸੀ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਝਾਂਸੀ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਵੀਡੀਓ ’ਚ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਇਕ ਵਿਅਕਤੀ ਦੁਕਾਨ ’ਤੇ ਪਏ ਤਰਬੂਜ਼ਾਂ ਦੇ ਢੇਰ ਨੂੰ ਤਿਰੰਗੇ ਨਾਲ ਸਾਫ਼ ਕਰ ਰਿਹਾ ਹੈ। ਵੈਸੇ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਤਿਰੰਗੇ ਦੇ ਅਪਮਾਨ ਦੀ ਅਜਿਹੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ, ਦਿੱਲੀ ਵਿੱਚ ਇੱਕ 52 ਸਾਲਾ ਵਿਅਕਤੀ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਜਦੋਂ ਉਸ ਨੇ ਦੋਪਹੀਆ ਵਾਹਨ ਨੂੰ ਸਾਫ਼ ਕਰਨ ਲਈ ਰਾਸ਼ਟਰੀ ਝੰਡੇ ਦੀ ਵਰਤੋਂ ਕੀਤੀ ਸੀ।
#झाँसी राष्ट्रीय ध्वज से तरबूज साफ करते वीडियो सोशल मीडिया पर हुआ वायरल,समथर थाना क्षेत्र का बताया जा रहा है @dmjhansi1 @jhansipolice @Uppolice @myogiadityanath @UPGovt pic.twitter.com/d8yxbdPRni
— ठाkur Ankit Singh (@liveankitknp) April 7, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.