UP: ਨਾਬਾਲਗ ਲੜਕੀ ਨੇ ਪਿਤਾ , ਸਿਆਸੀ ਆਗੂਆਂ ਸਮੇਤ 28 ਲੋਕਾਂ ਦੇ ਖਿਲਾਫ ਬਲਾਤਕਾਰ ਦਾ ਲਗਾਇਆ ਦੋਸ਼

TeamGlobalPunjab
2 Min Read

ਝਾਂਸੀ: ਉਤਰ ਪ੍ਰਦੇਸ਼ ਵਿੱਚ ਇੱਕ ਨਾਬਾਲਗ ਲੜਕੀ ਨੇ ਕੁਝ ਨੇੜਲੇ ਰਿਸ਼ਤੇਦਾਰਾਂ ਦੇ ਨਾਲ ਯੂਪੀ ਦੇ ਲਲਿਤਪੁਰ ਜ਼ਿਲ੍ਹੇ ਵਿੱਚ ਉਸਦੇ ਪਿਤਾ ਅਤੇ ਸਮਾਜਵਾਦੀ ਪਾਰਟੀ (ਐਸਪੀ) ਅਤੇ ਬਹੁਜਨ ਸਮਾਜ ਪਾਰਟੀ (BSP) ਦੇ ਅਹੁਦੇਦਾਰਾਂ ਸਮੇਤ 28 ਲੋਕਾਂ ਦੇ ਖਿਲਾਫ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਸਾਰਿਆਂ ਦੇ ਖਿਲਾਫ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਲਲਿਤਪੁਰ ਪੁਲਿਸ ਨੇ ਲੜਕੀ ਦੇ ਪਿਤਾ, ਐਸਪੀ ਦੇ ਜ਼ਿਲ੍ਹਾ ਪ੍ਰਧਾਨ ਤਿਲਕ ਯਾਦਵ, ਐਸਪੀ ਨਗਰ ਦੇ ਪ੍ਰਧਾਨ ਰਾਜੇਸ਼ ਜੈਨ ਜੋਜੀਆ, BSP  ਦੇ ਜ਼ਿਲ੍ਹਾ ਪ੍ਰਧਾਨ ਦੀਪਕ ਅਹੀਰਵਾਰ ਸਮੇਤ 28 ਲੋਕਾਂ ਦੇ ਖਿਲਾਫ ਧਾਰਾ 354 ,(ਸ਼ਿਸ਼ਟਾਚਾਰ ਦੀ ਉਲੰਘਣਾ), 376-ਡੀ (ਬਲਾਤਕਾਰ), 323 (ਆਪਣੀ ਮਰਜ਼ੀ ਨਾਲ ਸੱਟ ਪਹੁੰਚਾਉਣਾ), 506 (ਅਪਰਾਧਿਕ ਧਮਕਾਉਣਾ), ਅਤੇ ਆਈਪੀਸੀ ਦੀਆਂ ਹੋਰ ਧਾਰਾਵਾਂ ਅਤੇ ਪੋਕਸੋ ਐਕਟ ਦੀ ਧਾਰਾ 5/6 ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। 

ਲੜਕੀ ਅਨੁਸਾਰ ਜਦੋਂ ਉਹ 6ਵੀਂ ਜਮਾਤ ਵਿੱਚ ਪੜ੍ਹਦੀ ਸੀ, ਉਸ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਉਸ ਨਾਲ ਗਲਤ ਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਕਈ ਵਾਰ ਉਸ ਨੇ ਇਸ ਦਾ ਵਿਰੋਧ ਕੀਤਾ, ਜਿਸ ‘ਤੇ ਉਸ ਦੀ ਕੁੱਟਮਾਰ ਕੀਤੀ ਗਈ। ਉਸ ਨੂੰ ਨਸ਼ੀਲੀ ਗੋਲੀਆਂ ਖੁਆ ਕੇ ਬਲਾਤਕਾਰ ਦਾ ਸ਼ਿਕਾਰ ਬਣਾਇਆ ਗਿਆ।

ਪੀੜਤਾ ਦਾ ਦੋਸ਼ ਹੈ ਕਿ ਉਸ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਵੀ ਉਸ ਨਾਲ ਬਲਾਤਕਾਰ ਕੀਤਾ। ਕਈ ਨੇਤਾਵਾਂ ਸਮੇਤ 28 ਲੋਕਾਂ ਨੇ ਉਸ ਨਾਲ ਬਲਾਤਕਾਰ ਕੀਤਾ। ਦੋਸ਼ ਹੈ ਕਿ 4-5 ਸਾਲਾਂ ਤੱਕ ਬੰਧਕ ਬਣਾ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ। ਪੀੜਤਾ ਦਾ ਕਹਿਣਾ ਹੈ ਕਿ ਕਿਸੇ ਤਰ੍ਹਾਂ ਉਸ ਨੇ ਹਿੰਮਤ ਕੀਤੀ ਅਤੇ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਸ ਨੂੰ ਛੁਡਵਾਇਆ ਗਿਆ।

- Advertisement -

ਲਿਸ ਵੱਲੋਂ ਮਾਮਲਾ ਦਰਜ ਕਰਨ ਦੇ ਨਾਲ ਹੀ ਲੜਕੀ ਦੀ ਸੁਰੱਖਿਆ ਲਈ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Share this Article
Leave a comment