ਝਾਰਖੰਡ ਦੇ ‘ਟਾਈਗਰ’ ਚੰਪਈ ਸੋਰੇਨ ਹੋਣਗੇ ਅਗਲੇ ਮੁੱਖ ਮੰਤਰੀ

Rajneet Kaur
2 Min Read

ਨਿਊਜ਼ ਡੈਸਕ: ਬਿਹਾਰ ਦੀ ਸਿਆਸਤ ਤੋਂ ਬਾਅਦ ਹੁਣ ਝਾਰਖੰਡ ‘ਚ ਵੀ ਇਹ ਖੇਡ ਖੇਡੀ ਗਈ ਹੈ। ਕੁਝ ਸਮਾਂ ਪਹਿਲਾਂ ਹੀ ਹੇਮੰਤ ਸੋਰੇਨ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ। ਉਨ੍ਹਾਂ ਦੀ ਥਾਂ ‘ਤੇ ਪਾਰਟੀ ਦੇ ਸੀਨੀਅਰ ਵਿਧਾਇਕ ਚੰਪਾਈ ਸੋਰੇਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਚੰਪਾਈ ਸੋਰੇਨ ਅਤੇ ਪਾਰਟੀ ਦੇ ਸਾਰੇ ਵਿਧਾਇਕ ਹੇਮੰਤ ਸੋਰੇਨ ਦੇ ਨਾਲ ਰਾਜ ਭਵਨ ਪਹੁੰਚੇ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਚੰਪਾਈ ਸੋਰੇਨ ਹੇਮੰਤ ਸੋਰੇਨ ਦੇ ਪਿਤਾ ਸ਼ਿਬੂ ਸੋਰੇਨ ਦੇ ਦੋਸਤ ਰਹੇ ਹਨ।

ਚੰਪਾਈ ਸੋਰੇਨ ਨੂੰ ਤਜਰਬੇਕਾਰ ਨੇਤਾ ਮੰਨਿਆ ਜਾਂਦਾ ਹੈ। ਝਾਰਖੰਡ ਦੇ ਆਦਿਵਾਸੀ ਭਾਈਚਾਰੇ ਵਿੱਚ ਵੀ ਉਸਦਾ ਚੰਗਾ ਪ੍ਰਭਾਵ ਹੈ। ਉਹ ਝਾਰਖੰਡ ਮੁਕਤੀ ਮੋਰਚਾ (JMM) ਦੇ ਸੀਨੀਅਰ ਆਗੂ ਹਨ। ਉਨ੍ਹਾਂ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਝਾਰਖੰਡ ਵਿੱਚ ਸਿਆਸੀ ਸਥਿਰਤਾ ਆਉਣ ਦੀ ਉਮੀਦ ਹੈ। ਚੰਪਾਈ ਸੋਰੇਨ ਨੂੰ ਝਾਰਖੰਡ ਵਿੱਚ “ਟਾਈਗਰ” ਵਜੋਂ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਨੂੰ ਇੱਕ ਕੁਸ਼ਲ ਸਿਆਸਤਦਾਨ ਅਤੇ ਪ੍ਰਸ਼ਾਸਕ ਮੰਨਿਆ ਜਾਂਦਾ ਹੈ।

ਦੱਸ ਦਈਏ ਕਿ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਰਾਂਚੀ ਵਿੱਚ ਰਾਜ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੋਂ ਘੰਟਿਆਂ ਤੱਕ ਪੁੱਛਗਿੱਛ ਕੀਤੀ।ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਈਡੀ ਨੇ  ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਹੇਮੰਤ ਸੋਰੇਨ 15 ਦਿਨਾਂ ਤੱਕ ਰਾਂਚੀ ਵਿੱਚ ਈਡੀ ਦੀ ਹਿਰਾਸਤ ਵਿੱਚ ਰਹਿ ਸਕਦੇ ਹਨ। ਜਿਵੇਂ ਹੀ ਸੋਰੇਨ ਦੀ ਗ੍ਰਿਫਤਾਰੀ ਦੀ ਹਵਾ ਚੱਲੀ, ਸੱਤਾਧਾਰੀ ਗਠਜੋੜ ਨੇ ਨਵਾਂ ਨੇਤਾ ਚੁਣ ਕੇ ਸਰਕਾਰ ਬਣਾਉਣ ਦੀ ਤਿਆਰੀ ਕਰ ਲਈ। ਇਸ ਦੇ ਲਈ ਰਾਜਪਾਲ ਨਾਲ ਮੁਲਾਕਾਤ ਦੀ ਮੰਗ ਕੀਤੀ ਗਈ ਸੀ। ਵਿਧਾਇਕ ਦਲ ਨੇ ਚੰਪਾਈ ਸੋਰੇਨ ਨੂੰ ਆਪਣਾ ਨੇਤਾ ਚੁਣ ਲਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment