ਝੋਟਾ ਕਤਲਕਾਂਡ: ਸਾਰੀਆਂ ਜਾਇਜ਼ ਮੰਗਾਂ ਮੰਨੀਆਂ: ਹੁਣ ਸਸਕਾਰ ਦਾ ਫ਼ੈਸਲਾ ਪਰਿਵਾਰ ’ਤੇ: CM ਮਾਨ

Global Team
2 Min Read

ਚੰਡੀਗੜ੍ਹ: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲਕਾਂਡ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ 14ਵੇਂ ਦਿਨ ਵੀ ਧਰਨਾ ਜਾਰੀ ਹੈ। ਪਰਿਵਾਰ ਅਤੇ ਐਕਸ਼ਨ ਕਮੇਟੀ CM ਅਤੇ DGP ਦੇ ਅਸਤੀਫ਼ੇ ਦੀ ਮੰਗ ’ਤੇ ਅੜੇ ਹੋਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਪਰਿਵਾਰ ਅਤੇ ਕਮੇਟੀ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਹਨ। ਹੁਣ ਪਰਿਵਾਰ ਜਾਂ ਕਮੇਟੀ ਨੇ ਤੈਅ ਕਰਨਾ ਹੈ ਕਿ ਅੰਤਮ ਸਸਕਾਰ ਕਦੋਂ ਕੀਤਾ ਜਾਵੇ।

ਝੋਟਾ ਦੇ ਮਾਮਲੇ ‘ਚ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਪਰਿਵਾਰ ਤੇ ਕਮੇਟੀ ਵਿਚਕਾਰ ਮੀਟਿੰਗ ਹੋਣੀ ਹੈ। ਇਸ ਮੀਟਿੰਗ ‘ਚ ਸਹਿਮਤੀ ਨਾਲ ਅਗਲੇ ਕਦਮਾਂ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਅੰਤਿਮ ਸਸਕਾਰ ਤੇ ਧਰਨੇ ਦੀ ਅਗਲੀ ਦਿਸ਼ਾ ਬਾਰੇ ਵੀ ਮੀਟਿੰਗ ਤੋਂ ਬਾਅਦ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ। ਦੂਜੇ ਪਾਸੇ, ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵੀ ਪਰਿਵਾਰ ਨਾਲ ਸੰਪਰਕ ‘ਚ ਹੈ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਸੰਘਰਸ਼ ਕਮੇਟੀ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ।

ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਮੰਗ ਕੀਤੀ ਹੈ ਕਿ ਪੰਜਾਬ ‘ਚ ਨਸ਼ਿਆਂ ਕਾਰਨ ਉੱਜੜ ਰਹੇ ਪਰਿਵਾਰਾਂ ਤੇ ਨੌਜਵਾਨਾਂ ਦੀਆਂ ਮੌਤਾਂ ਲਈ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਝੋਟਾ ਦੇ ਮਾਮਲੇ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਪੰਜਾਬ ‘ਚ ਨਸ਼ਿਆਂ ਵਿਰੁੱਧ ਇੱਕ ਵੱਡੀ ਸਾਂਝੀ ਲੜਾਈ ਬਣਨਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਵੱਖ-ਵੱਖ ਜਥੇਬੰਦੀਆਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਝੋਟਾ ਵੱਲੋਂ ਸ਼ੁਰੂ ਕੀਤੀ ਗਈ ਲੜਾਈ ਨੂੰ ਅੱਗੇ ਵਧਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment