ਕਾਂਗਰਸ ਦਾ ‘ਹੱਥ’ ਛੱਡ ਕੇ ਜਿਤਿਨ ਪ੍ਰਸ਼ਾਦ ਨੇ ਫੜਿਆ ‘ਕਮਲ’, ਟੀਮ‌ ਰਾਹੁਲ ਗਾਂਧੀ ਨੂੰ ਵੱਡਾ ਝਟਕਾ

TeamGlobalPunjab
3 Min Read

ਨਵੀਂ ਦਿੱਲੀ : ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਨੌਜਵਾਨ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਭਾਜਪਾ ‘ਚ ਸ਼ਾਮਲ ਹੋ ਗਏ। ਨਵੀਂ ਦਿੱਲੀ ਵਿਖੇ ਜਿਤਿਨ ਪ੍ਰਸਾਦ ਕੇਂਦਰੀ ਮੰਤਰੀ ਪੀਯੂਸ਼ ਗੋਇਲ ਦੀ ਮੌਜਦੂਗੀ ‘ਚ ਭਾਜਪਾ ‘ਚ ਸ਼ਾਮਲ ਹੋਏ। ਇਸ ਨੂੰ ਕਾਂਗਰਸ ਪਾਰਟੀ ਖ਼ਾਸਕਰ ਰਾਹੁਲ ਗਾਂਧੀ ਲਈ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਉੱਤਰ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਦੀ ਹਲਚਲ ਸ਼ੁਰੂ ਹੋ ਗਈ ਹੈ ਅਤੇ ਕਾਂਗਰਸ ਕੋਲ ਭਾਜਪਾ ਦੇ ਮੁਕਾਬਲੇ ਤਜ਼ਰਬੇਕਾਰ ਆਗੂਆਂ ਦਾ ਤੋੜਾ ਪੈ ਗਿਆ ਹੈ। ਦੱਸ ਦੇਈਏ ਕਿ ਭਾਜਪਾ ਦੇ ਸੰਸਦ ਮੈਂਬਰ ਤੇ ਰਾਸ਼ਟਰੀ ਬੁਲਾਰਾ ਅਨਿਲ ਬਲੁਨੀ ਨੇ ਬੁੱਧਵਾਰ ਸਵੇਰੇ ਇਕ ਟਵੀਟ ਕਰ ਕੇ ਜਿਤਿਨ ਪ੍ਰਸਾਦ ਦੇ ਭਾਜਪਾ ‘ਚ ਸ਼ਾਮਲ ਹੋਣ ਵੱਲ ਇਸ਼ਾਰਾ ਕਰ ਦਿੱਤਾ ਸੀ।

         ਜ਼ਿਕਰਯੋਗ ਹੈ ਕਿ ਕੁੰਵਰ ਜਿਤਿਨ ਪ੍ਰਸਾਦ ਉੱਤਰ ਪ੍ਰਦੇਸ਼ ਦੇ ਸ਼ਾਹੀ ਪਰਿਵਾਰ ਨਾਲ ਤਾਲੁੱਕ ਰੱਖਣ ਵਾਲੇ ਕਾਂਗਰਸ ਦੇ ਉਹ ਨੌਜਵਾਨ ਚਹਿਰੇ ਹਨ, ਜਿਨ੍ਹਾਂ ਨੇ ਦੋ ਵਾਰ ਲੋਕ ਸਭਾ ਚੋਣਾਂ ਜਿੱਤ ਕੇ ਮਨਮੋਹਨ ਸਿੰਘ ਦੀ ਕੈਬਨਿਟ ‘ਚ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਤੇ ਪੈਟਰੋਲੀਅਮ ਤੇ ਕੁਦਰਤੀ ਗੈਸ ਵਰਗੇ ਮਹੱਤਵਪੂਰਨ ਮੰਤਰਾਲਿਆਂ ਵਿੱਚ ਰਾਜ ਮੰਤਰੀ ਦੀ ਜ਼ਿੰਮੇਵਾਰੀ ਨਿਭਾਈ। ਅਜਿਹੇ ‘ਚ ਜਿਤਿਨ ਪ੍ਰਸਾਦ ਦੇ ਭਾਜਪਾ ਤੋਂ ਜਾਣ ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਣਾ ਤੈਅ ਮੰਨਿਆ ਜਾ ਰਿਹਾ ਹੈ।

      ਜਿਤਿਨ ਪ੍ਰਸਾਦ ਕਾਂਗਰਸ ਦੇ ਦਿੱਗਜ ਆਗੂਆਂ ‘ਚ ਸ਼ਾਮਲ ਹਨ। ਇਕ ਸਮੇਂ ‘ਤੇ ਉਹ ਕਾਂਗਰਸ ਦੀ ਟੀਮ ਦਾ ਅਹਿਮ ਹਿੱਸਾ ਹੋਇਆ ਕਰਦੇ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਵੱਡੇ ਬ੍ਰਾਹਮਣ ਚਹਿਰਿਆਂ ‘ਚੋਂ ਇਕ ਜਿਤਿਨ ਪ੍ਰਸਾਦ ਪਿਛਲੇ ਕਈ ਦਿਨਾਂ ਤੋਂ ਪਾਰਟੀ ਹਾਈਕਮਾਨ ਤੋਂ ਨਾਰਾਜ਼ ਸਨ। ਉਹ ਯੂਪੀ ਕਾਂਗਰਸ ਦੇ ਕੁਝ ਆਗੂਆਂ ਨਾਲ ਆਪਣੀ ਨਰਾਜ਼ਗੀ ਵੀ ਜ਼ਾਹਿਰ ਵੀ ਕਰ ਚੁੱਕੇ ਸਨ। ਇਸ ਦੇ ਬਾਵਜੂਦ ਜਿਤਿਨ ਪ੍ਰਸਾਦ ਦੀ ਸ਼ਿਕਾਇਤ ਨੂੰ ਪਾਰਟੀ ਹਾਈ ਕਮਾਨ ਨੇ ਨਜ਼ਰਅੰਦਾਜ਼ ਕੀਤਾ। ਇਹੀ ਕਾਰਨ ਹੈ ਕਿ ਉਨ੍ਹਾਂ ਕਾਂਗਰਸ ਦਾ ‘ਹੱਥ’ ਛੱਡ ਕੇ ਭਾਜਪਾ ਦੇ ‘ਕਮਲ’ ਨੂੰ ਫੜ ਲਿਆ।

 

- Advertisement -

 

  ਉੱਤਰ ਪ੍ਰਦੇਸ਼ ਵਿੱਚ ਕਾਂਗਰਸ ਦੇ ਵੱਡੇ ਬ੍ਰਾਹਮਣ ਚਿਹਰੇ ਵਜੋਂ ਆਪਣੀ ਪਛਾਣ ਸਥਾਪਤ ਕਰਨ ਵਾਲੇ ਜਿਤਿਨ ਪ੍ਰਸਾਦ ਨੂੰ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ, ਉਸਨੇ ਤਿਲਹਾਰ ਸੀਟ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਹੱਥ ਅਜ਼ਮਾ ਲਿਆ, ਪਰ ਇਸ ਵਿੱਚ ਵੀ ਉਹ ਨਿਰਾਸ਼ ਹੋਇਆ। ਉਨ੍ਹਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਧੌਰਾਹਾਰਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Share this Article
Leave a comment