ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਦਿਆਰਥੀਆਂ ਖਿਲਾਫ UAPA ਤਹਿਤ ਮਾਮਲਾ ਦਰਜ

TeamGlobalPunjab
1 Min Read

ਸ੍ਰੀਨਗਰ: ਯੂਏਈ ਵਿੱਚ ਖੇਡੇ ਜਾ ਰਹੇ T20 ਵਰਲਡ ਕੱਪ ਵਿੱਚ ਭਾਰਤੀ ਕ੍ਰਿਕੇਟ ਟੀਮ ਦੇ ਖਿਲਾਫ ਪਾਕਿਸਤਾਨ ਨੂੰ ਮਿਲੀ ਜਿੱਤ ਦਾ ਜਸ਼ਨ ਮਨਾਉਣ ਵਾਲੇ ਵਿਦਿਆਰਥੀਆਂ, ਹੋਸਟਲ ਵਾਰਡਨ ਅਤੇ ਕਾਲਜ ਮੈਨੇਜਮੇਂਟ ਦੇ ਖਿਲਾਫ ਪੁਲਿਸ ਨੇ ਦੋ ਮਾਮਲੇ ਦਰਜ ਕੀਤੇ ਹਨ।

ਸ੍ਰੀਨਗਰ ਪੁਲਿਸ ਨੇ SKIMS ਮੈਡੀਕਲ ਕਾਲਜ ਦੇ ਵਿਦਿਆਰਥੀਆਂ ਅਤੇ ਸਰਕਾਰੀ ਮੈਡੀਕਲ ਕਾਲਜ ਦੀਆਂ ਵਿਦਿਆਰਥਣਾਂ ਖ਼ਿਲਾਫ਼ UAPA ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਕਾਲਜ ਦੇ ਵਿਦਿਆਰਥੀਆਂ ‘ਤੇ ਐਤਵਾਰ ਨੂੰ ਟੀ-20 ਵਿਸ਼ਵ ਕੱਪ ਦੌਰਾਨ ਪਾਕਿਸਤਾਨ ਦੇ ਸਮਰਥਨ ‘ਚ ਨਾਅਰੇਬਾਜ਼ੀ ਕਰਨ ਦਾ ਦੋਸ਼ ਹੈ।

ਯੂਏਪੀਏ ਦੀਆਂ ਧਾਰਾਵਾਂ ਤਹਿਤ ਜੇਕਰ ਕਿਸੇ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਉਸ ਨੂੰ ਜ਼ਮਾਨਤ ਮਿਲਣੀ ਔਖੀ ਹੋ ਜਾਵੇਗੀ। ਇਸ ਕਾਨੂੰਨ ਦਾ ਮੁੱਖ ਮਕਸਦ ਅੱਤਵਾਦੀ ਗਤੀਵਿਧੀਆਂ ਨੂੰ ਰੋਕਣਾ ਹੈ। ਇਸ ਕਾਨੂੰਨ ਤਹਿਤ ਪੁਲਿਸ ਅਜਿਹੇ ਅੱਤਵਾਦੀਆਂ, ਅਪਰਾਧੀਆਂ ਜਾਂ ਹੋਰ ਲੋਕਾਂ ਦੀ ਸ਼ਨਾਖਤ ਕਰਦੀ ਹੈ ਜੋ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹਨ।

Share this Article
Leave a comment