ਜੰਮੂ-ਕਸ਼ਮੀਰ: ਖਾਈ ’ਚ ਬੱਸ ਡਿੱਗਣ ਕਾਰਨ ਲਗਭਗ 8 ਲੋਕਾਂ ਦੀ ਮੌਤ, ਕਈ ਜ਼ਖਮੀ

TeamGlobalPunjab
2 Min Read

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਡੋਡਾ ਦੇ ਠਾਠਰੀ ਇਲਾਕੇ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ ਲਗਭਗ 8 ਲੋਕਾਂ ਦੀ ਮੌਤ ਹੋ ਗਈ, ਜਦਕਿ 13 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਸੜਕ ਹਾਦਸਾ ਸੂਈ ਗੋਵਾਰੀ ਇਲਾਕੇ ’ਚ  ਵਾਪਰਿਆ।

ਜ਼ਖ਼ਮੀਆਂ ਨੂੰ ਇਲਾਜ ਲਈ ਡੋਡਾ ਜ਼ਿਲ੍ਹਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਹਾਲੇ ਵੀ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

- Advertisement -

ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਸਣੇ ਸਿਆਸੀ ਆਗੂਆਂ ਨੇ ਸੋਗ ਪ੍ਰਗਟਾਇਆ ਹੈ। ਉਨ੍ਹਾਂ ਨੇ ਕਿਹਾ ਕਿ PMNRF ਵਲੋਂ 2-2 ਲੱਖ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਦਿੱਤੇ ਜਾਣਗੇ। ਉਥੇ ਹੀ ਜ਼ਖ਼ਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।

- Advertisement -

Share this Article
Leave a comment