ਜੋਏ ਬਿਡੇਨ ਤੇ ਹੈਰਿਸ ਦਾ ਟਰੰਪ ‘ਤੇ ਵੱਡਾ ਹਮਲਾ, ਕਿਹਾ-ਟਰੰਪ ਨੂੰ ਰਾਸ਼ਟਰਪਤੀ ਅਹੁਦੇ ਦੀ ਸਮਝ ਹੀ ਨਹੀਂ

TeamGlobalPunjab
1 Min Read

ਵਾਸ਼ਿੰਗਟਨ : ਕੋਰੋਨਾ ਮਹਾਮਾਰੀ ਦੇ ਸੰਕਟ ਦੌਰਾਨ ਅਮਰੀਕੀ ‘ਚ ਚੋਣਾਂ ਦੀ ਤਿਆਰੀ ਪੂਰੇ ਜ਼ੋਰਾ ਨਾਲ ਚੱਲ ਰਹੀ ਹੈ। ਦੋਵੇਂ ਪਾਰਟੀਆਂ ਵੱਲੋਂ ਇੱਕ ਦੂਜੇ ‘ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਹੁਣ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋਏ ਬਿਡੇਨ ਅਤੇ ਉਪ-ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਰਾਸ਼ਟਰਪਤੀ ਟਰੰਪ ‘ਤੇ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਦੀ ਸਮਝ ਹੀ ਨਹੀਂ ਹੈ।

ਜੋਏ ਬਿਡੇਨ ਨੇ ਅਮਰੀਕਾ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਲਈ ਰਾਸ਼ਟਰਪਤੀ ਟਰੰਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਟਰੰਪ ਦੇਸ਼ ਵਿਚ ਹੋ ਰਹੇ ਪ੍ਰਦਰਸ਼ਨਾਂ ਦੇ ਲਈ ਵੀ ਜ਼ਿੰਮੇਵਾਰ ਹਨ। ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਟਰੰਪ ਦੀ ਕੋਰੋਨਾ ਮਹਾਮਾਰੀ ਨੂੰ ਸੰਭਾਲਣ ਅਤੇ ਨਸਲਵਾਦ ਵਿਰੋਧੀ ਪ੍ਰਦਰਸਨਾਂ ਨੂੰ ਲੈ ਕੇ ਉਨ੍ਹਾਂ ਦੀ ਪ੍ਰਤੀਕ੍ਰਿਆ ਦੀ ਕੜੀ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ, ਟਰੰਪ ਨੂੰ ਰਾਸ਼ਟਰਪਤੀ ਅਹੁਦੇ ਦੀ ਸਮਝ ਨਹੀ ਹੈ।

ਕਮਲਾ ਹੈਰਿਸ ਨੇ ਕਿਹਾ ਕਿ ਟਰੰਪ ਨੇ ਕੋਰੋਨਾ ਦੇ ਖਤਰੇ ਨਾਲ ਨਜਿੱਠਣ ਲਈ ਉਚਿੱਤ ਕਦਮ ਨਹੀਂ ਉਠਾਏ ਹਨ। ਜਿਸ ਕਰਕੇ ਅਮਰੀਕੀ ਅਰਥ ਵਿਵਸਥਾ ‘ਤੇ ਇਸ ਦਾ ਅਸਰ ਪਿਆ ਹੈ।

Share This Article
Leave a Comment