ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਨੇ ਜਨਤਕ ਤੌਰ ‘ਤੇ ਐਲਾਨ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਦੀ ਵੈਕਸੀਨ ਹਰ ਅਮਰੀਕੀ ਨਾਗਰਿਕ ਨੂੰ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਉਹ ਹਰ ਨਾਗਰਿਕ ਨੂੰ ਕੋਰੋਨਾ ਦਾ ਟੀਕਾ ਲਗਵਾਉਣਗੇ।
ਬਾਇਡਨ ਨੇ ਕਿਹਾ ਕਿ ਅਗਲੇ ਮਹੀਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਵੀ ਐਂਥਨੀ ਫਾਂਸੀ ਨੂੰ ਕੋਰੋਨਾ ਮਹਾਂਮਾਰੀ ਦੇ ਸਿਖਰ ਸਲਾਹਕਾਰ ਦੇ ਅਹੁਦੇ ਤੋਂ ਨਹੀਂ ਹਟਾਉਣਗੇ, ਉਹ ਆਪਣੇ ਅਹੁਦੇ ਤੇ ਕਾਇਮ ਰਹਿਣਗੇ।
ਇਹ ਉਮੀਦ ਜਤਾਈ ਜਾ ਰਹੀ ਸੀ ਕਿ ਬਾਇਡਨ ਪ੍ਰਸ਼ਾਸਨ ਵਿੱਚ ਐਂਥਨੀ ਫੌਸੀ ਨੂੰ ਹਟਾਇਆ ਜਾ ਸਕਦਾ ਹੈ। ਫੌਸੀ ਦੀ ਕੋਰੋਨਾ ਵਾਇਰਸ ਟਾਸਕ ਫੋਰਸ ਦੀ ਜ਼ਿੰਮੇਵਾਰੀ ਨੂੰ ਨਾ ਬਦਲ ਕੇ ਬਾਇਡਨ ਨੇ ਇਹ ਸੁਨੇਹਾ ਦਿੱਤਾ ਹੈ ਕਿ ਉਹ ਭੇਦਭਾਵ ਦੀ ਭਾਵਨਾ ਨਾਲ ਕੰਮ ਨਹੀਂ ਕਰਨਗੇ।
ਅਮਰੀਕਾ ਵਿੱਚ ਉਪ ਰਾਸ਼ਟਰਪਤੀ ਲਈ ਚੁਣੀ ਗਈ ਕਮਲਾ ਹੈਰਿਸ ਦੇ ਨਾਲ ਮੁਲਾਕਾਤ ਵਿੱਚ ਬਾਇਡਨ ਨੇ 908 ਅਰਬ ਡਾਲਰ ਦੇ ਬਿੱਲ ਨੂੰ ਪਾਸ ਕਰਨ ਲਈ ਕਾਂਗਰਸ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਰਾਹਤ ਲਈ ਇੱਕ ਸ਼ੁਰੂਆਤ ਵਜੋਂ ਵੀ ਵੇਖਿਆ ਜਾਣਾ ਚਾਹੀਦਾ ਹੈ। ਲੋਕਾਂ ਅੰਦਰ ਕੋਰੋਨਾ ਵਾਇਰਸ ਦਾ ਡਰ ਹੈ ਤੇ ਉਹ ਦਰਦ ਵਿੱਚ ਹਨ।