Home / News / ਭਾਰਤੀ ਮੂਲ ਦੀ ਕਮਲਾ ਹੈਰਿਸ ਬਣੀ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ

ਭਾਰਤੀ ਮੂਲ ਦੀ ਕਮਲਾ ਹੈਰਿਸ ਬਣੀ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ

ਵਾਸ਼ਿੰਗਟਨ: ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਉਪ-ਰਾਸ਼ਟਰਪਤੀ ਅਹੁਦੇ ਲਈ ਟਿਕਟ ਹਾਸਲ ਕਰ ਇਤਿਹਾਸ ਰਚ ਦਿੱਤਾ ਹੈ। ਅਮਰੀਕੀ ਚੋਣਾਂ ਵਿੱਚ ਡੈਮੋਕਰੈਟਿਕ ਉਮੀਦਵਾਰ ਜੋ ਬਾਇਡੇਨ ਨੇ ਮੰਗਲਵਾਰ ਨੂੰ ਕਮਲਾ ਹੈਰਿਸ ਨੂੰ ਉਪ-ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਬਣਾਇਆ ਹੈ। ਹੈਰਿਸ ਹੁਣ ਉਪ-ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਕਰਨ ਵਾਲੀ ਭਾਰਤੀ ਅਤੇ ਏਸ਼ੀਆਈ ਮੂਲ ਦੀ ਪਹਿਲੀ ਅਮਰੀਕੀ ਹਨ। ਇਸ ਤੋਂ ਪਹਿਲਾਂ ਦੋ ਵਾਰੀ ਕਿਸੇ ਮਹਿਲਾ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ। 2008 ਵਿੱਚ ਰਿਪਬਲਿਕਨ ਪਾਰਟੀ ਨੇ ਸਾਰਾ ਪੈਲਿਨ ਨੂੰ ਉਮੀਦਵਾਰ ਬਣਾਇਆ ਸੀ। 1984 ਵਿੱਚ ਡੈਮੋਕਰੈਟਿਕ ਪਾਰਟੀ ਨੇ ਗਿਰਾਲਡਿਨ ਫੇਰਾਰੋ ਨੂੰ ਉਮੀਦਵਾਰ ਬਣਾਇਆ ਸੀ। ਕਮਲਾ ਹੈਰਿਸ ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਹਨ। ਉਨ੍ਹਾਂ ਦੀ ਮਾਂ ਸ਼ਿਆਮਾ ਗੋਪਾਲਨ ਹੈਰਿਸ ਦਾ ਜਨਮ ਚੇਂਨਈ ਵਿੱਚ ਹੋਇਆ ਸੀ ਅਤੇ ਉਹ ਇੱਕ ਕੈਂਸਰ ਖੋਜਕਾਰ ਸਨ, ਜਿਨ੍ਹਾਂ ਦਾ 2009 ਵਿੱਚ ਦੇਹਾਂਤ ਹੋ ਗਿਆ ਅਤੇ ਉਨ੍ਹਾਂ ਦੇ ਪਿਤਾ ਡੋਨਲਡ ਹੈਰਿਸ ਜਮਾਇਕਾ ਦੇ ਰਹਿਣ ਵਾਲੇ ਹਨ, ਜੋ ਫਿਲਹਾਲ ਸਟੈਨਫੋਰਡ ਯੂਨੀਵਰਸਿਟੀ ਵਿੱਚ ਪੜ੍ਹਾਉਂਦੇ ਹਨ। ਜਦੋਂ ਹੈਰਿਸ ਅਤੇ ਉਨ੍ਹਾਂ ਦੀ ਛੋਟੀ ਭੈਣ ਮਾਇਆ ਹੈਰਿਸ ਬਹੁਤ ਛੋਟੀ ਸਨ ਉਦੋਂ ਉਨ੍ਹਾਂ ਦੇ ਮਾਤਾ-ਪਿਤਾ ਵੱਖ ਹੋ ਗਏ ਸਨ।

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਵੀ ਕਮਲਾ ਹੈਰਿਸ ਦੀ ਤਾਰੀਫ ਕੀਤੀ ਅਤੇ ਉਨ੍ਹਾਂ ਨੇ ਲਿਖਿਆ ਕਿ ਮੈਂ ਉਨ੍ਹਾਂ ਨੂੰ ਕਾਫ਼ੀ ਸਮੇਂ ਤੋਂ ਜਾਣਦਾ ਹਾਂ, ਉਹ ਇਸ ਕੰਮ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਆਪਣਾ ਕਰਿਅਰ ਸੰਵਿਧਾਨ ਦੀ ਰੱਖਿਆ ਲਈ ਖਰਚ ਕੀਤਾ ਹੈ , ਅੱਜ ਦੇਸ਼ ਲਈ ਵਧੀਆ ਦਿਨ ਹੈ।

Check Also

ਹਰਪਾਲ ਸਿੰਘ ਚੀਮਾ ਨੇ ਬਾਦਲਾਂ ਵੱਲੋਂ ਕੱਢੀਆਂ ਜਾ ਰਹੀਆਂ ਟਰੈਕਟਰ ਰੈਲੀਆਂ ਨੂੰ ਦਿੱਤਾ ਡਰਾਮਾ ਕਰਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ …

Leave a Reply

Your email address will not be published. Required fields are marked *