ਰੂਸ-ਯੂਕਰੇਨ ਯੁੱਧ ‘ਤੇ NATO ਦੇਸ਼ਾਂ ਨਾਲ ਅੱਜ ਬੈਠਕ ਕਰਨਗੇ ਜੋਅ ਬਾਇਡਨ 

TeamGlobalPunjab
2 Min Read

ਵਾਸ਼ਿੰਗਟਨ- ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੀ ਜੰਗ ਦੇ ਵਿਚਕਾਰ ਅੱਜ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਰੂਸ-ਯੂਕਰੇਨ ਯੁੱਧ ‘ਤੇ ਨਾਟੋ ਦੇਸ਼ਾਂ ਨਾਲ ਬੈਠਕ ਕਰਨਗੇ। ਇਸ ਵਿੱਚ ਯੂਰਪੀ ਸੰਘ, ਬ੍ਰਿਟੇਨ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਪੋਲੈਂਡ, ਜਾਪਾਨ ਅਤੇ ਰੋਮਾਨੀਆ ਹਿੱਸਾ ਲੈਣਗੇ।

ਇਸ ਬੈਠਕ ‘ਚ ਹੋਣ ਵਾਲੇ ਫੈਸਲੇ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਉੱਥੇ ਹੀ ਦੂਜੇ ਪਾਸੇ ਸੰਯੁਕਤ ਰਾਸ਼ਟਰ ਮਹਾਸਭਾ ਨੇ ਅੱਜ ਸੰਕਟਕਾਲੀਨ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ ਸਵੇਰੇ 10 ਵਜੇ (ਨਿਊਯਾਰਕ ਦੇ ਸਮੇਂ) ‘ਤੇ ਹੋਵੇਗਾ। ਸੰਯੁਕਤ ਰਾਸ਼ਟਰ ਮਹਾਸਭਾ ਦੇ 76ਵੇਂ ਸੈਸ਼ਨ ਦੇ ਪ੍ਰਧਾਨ ਅਬਦੁੱਲਾ ਸ਼ਾਹਿਦ ਇਸ ਸੈਸ਼ਨ ਦੀ ਪ੍ਰਧਾਨਗੀ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਰੂਸ ਦੇ ਖਿਲਾਫ ਵੋਟਿੰਗ ਤੋਂ ਪਰਹੇਜ਼ ਕਰ ਰਿਹਾ ਹੈ। ਅਜਿਹੇ ‘ਚ ਯੂਕਰੇਨ ‘ਚ ਫਸੇ ਕੁਝ ਭਾਰਤੀ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨਾਲ ਯੂਕਰੇਨ ਦੀ ਪੋਲੈਂਡ ਦੀ ਸਰਹੱਦ ‘ਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ।

ਉਨ੍ਹਾਂ ਨੂੰ ਕੜਾਕੇ ਦੀ ਠੰਢ ਵਿੱਚ ਰੱਖਿਆ ਗਿਆ ਅਤੇ ਉਨ੍ਹਾਂ ਨੂੰ ਭੋਜਨ ਜਾਂ ਰਹਿਣ ਲਈ ਜਗ੍ਹਾ ਵੀ ਨਹੀਂ ਦਿੱਤੀ ਗਈ। ਅਜਿਹਾ ਇਸ ਲਈ ਕਿਉਂਕਿ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਵੱਲੋਂ ਰੂਸ ਦਾ ਵਿਰੋਧ ਨਹੀਂ ਕੀਤਾ ਜਾ ਰਿਹਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment