ਭਾਰਤ ਆਉਣ ਤੋਂ ਪਹਿਲਾਂ ਜੋਅ ਬਾਇਡਨ ਦੀ ਪਤਨੀ ਜਿਲ ਨੂੰ ਹੋਇਆ ਕੋ-ਰੋ-ਨਾ

Rajneet Kaur
2 Min Read

ਵਾਸ਼ਿੰਗਟਨ: ਅਮਰੀਕਾ ਦੀ ਪਹਿਲੀ ਮਹਿਲਾ ਜਿਲ ਬਾਇਡਨ ਕੋਵਿਡ-19 ਨਾਲ ਸੰਕਰਮਿਤ ਹੋ ਗਈ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਦਿੱਤੀ ਹੈ। ਵ੍ਹਾਈਟ ਹਾਊਸ ਨੇ ਦੱਸਿਆ ਹੈ ਕਿ ਜਿਲ ਨੂੰ ਕੋਵਿਡ ਦੇ ਹਲਕੇ ਲੱਛਣ ਹਨ। ਇਸ ਦੇ ਨਾਲ ਹੀ ਰਾਸ਼ਟਰਪਤੀ ਜੋਅ ਬਾਇਡਨ ਦਾ ਵੀ ਕੋਵਿਡ -19 ਲਈ ਟੈਸਟ ਕੀਤਾ ਗਿਆ ਸੀ । ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਕਿਹਾ ਕਿ ਰਾਸ਼ਟਰਪਤੀ ਦੀ ਨਿਯਮਤ ਤੌਰ ‘ਤੇ ਜਾਂਚ ਕੀਤੀ ਜਾਵੇਗੀ ਅਤੇ ਲੱਛਣਾਂ ਲਈ ਨਿਗਰਾਨੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ‘ਜੀ-20’ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ‘ਜੋ ਬਾਇਡਨ’ ਵਿਚਾਲੇ ਮੁਲਾਕਾਤ ਹੋ ਸਕਦੀ ਹੈ। ਸੂਤਰਾਂ ਅਨੁਸਾਰ ਜੀ-20 ਸੰਮੇਲਨ ਤੋਂ ਪਹਿਲਾਂ 8 ਸਤੰਬਰ ਨੂੰ ਮੋਦੀ-ਬਾਇਡਨ ਦੀ ਦੁਵੱਲੀ ਮੀਟਿੰਗ ਹੋ ਸਕਦੀ ਹੈ।ਇਸ ਤੋਂ ਇਲਾਵਾ 9 ਸਤੰਬਰ ਨੂੰ ਜਦੋਂ ਸੰਮੇਲਨ ‘ਚ ਵੱਖ-ਵੱਖ ਦੇਸ਼ਾਂ ਦੇ ਰਾਜ ਜਾਂ ਸਰਕਾਰ ਦੇ ਮੁਖੀ ਰਸਮੀ ਤੌਰ ‘ਤੇ ਮਿਲਣਗੇ ਤਾਂ ਪ੍ਰਧਾਨ ਮੰਤਰੀ ਮੋਦੀ ਅਤੇ ਬਾਇਡਨ ਇਕ ਘੰਟੇ ਲਈ ਮੁਲਾਕਾਤ ਕਰ ਸਕਦੇ ਹਨ। ਇਹ ਉਹ ਸਮਾਂ ਹੋਵੇਗਾ ਜਦੋਂ ਦੂਜੇ ਦੇਸ਼ਾਂ ਦੇ ਰਾਸ਼ਟਰਪਤੀ ਜਾਂ ਪ੍ਰਧਾਨ ਮੰਤਰੀ ਪ੍ਰਗਤੀ ਮੈਦਾਨ ਤੋਂ ਆਪਣੇ ਹੋਟਲ ਲਈ ਰਵਾਨਾ ਹੋਏ ਹੋਣਗੇ।

ਇਸ ਦੌਰਾਨ ਉਹ ਭਾਰਤ ਪ੍ਰਤੀ ਅਮਰੀਕਾ ਦੀ ਵਚਨਬੱਧਤਾ ਨੂੰ ਦੁਹਰਾਉਣਗੇ। ਨਾਲ ਹੀ, ਸਾਲ 2026 ਵਿੱਚ, ਅਮਰੀਕਾ ਸੰਮੇਲਨ ਦੀ ਮੇਜ਼ਬਾਨੀ ਲਈ ਰਾਸ਼ਟਰਪਤੀ ਵਜੋਂ ਅੱਗੇ ਆਵੇਗਾ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਉਨ੍ਹਾਂ ਦੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਪਹਿਲਾਂ ਹੀ ਕਾਨਫਰੰਸ ਤੋਂ ਦੂਰ ਰਹੇ ਹਨ। ਭਾਰਤ ਪਹਿਲੀ ਵਾਰ ਇਸ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਮਾਹਿਰ ਇਸ ਪ੍ਰੋਗਰਾਮ ਨੂੰ ਦੇਸ਼ ਲਈ ਰਣਨੀਤਕ ਜਿੱਤ ਕਰਾਰ ਦੇ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment