ਚੰਡੀਗੜ੍ਹ: 2019 ਲੋਕਸਭਾ ਚੋਣਾਂ ਆਉਣ ਤੋਂ ਪਹਿਲਾਂ ਸਿਆਸਤ ਗਰਮ ਗਈ ਗਈ ਹੈ। ਸਿਆਸੀ ਆਗੂਆਂ ਵਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀ ਪਾਰਟੀਆਂ ‘ਚ ਜਾਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਇਸ ਲੜੀ ‘ਚ ਕਾਂਗਰਸ ਨੂੰ ਵੀ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅੱਜ ਫਰੀਦਕੋਟ ਤੋਂ ਕਾਂਗਰਸੀ ਆਗੂ ਜੋਗਿੰਦਰ ਸਿੰਘ ਪੰਜਗਰਾਈ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ।
ਜੋਗਿੰਦਰ ਸਿੰਘ ਦੋ ਕਾਂਗਰਸ ਦੇ ਐੱਮ. ਐੱਲ. ਏ. ਰਹਿ ਚੁੱਕੇ ਹਨ। ਉਹਨਾਂ ਨੇ 2014 ‘ਚ ਫ਼ਰੀਦਕੋਟ ਤੋਂ ਲੋਕ ਸਭਾ ਦੀ ਚੋਣ ਲੜੀ ਸੀ। ਇਸ ਮੌਕੇ ਜੋਗਿੰਦਰ ਸਿੰਘ ਪੰਜਗਰਾਈ ਨੇ ਕਾਂਗਰਸ ਤੇ ਵੱਡਾ ਹਮਲਾ ਬੋਲਿਆ। ਉਹਨਾਂ ਨੇ ਕਾਂਗਰਸ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਚਾਪਲੂਸਾਂ ਦੀ ਪਾਰਟੀ ਹੈ। ਉਹਨਾਂ ਇਹ ਵੀ ਕਿਹਾ ਹੈ ਕਿ ਕਾਂਗਰਸ ਪਾਰਟੀ ‘ਚ ਮਨਪ੍ਰੀਤ ਬਾਦਲ, ਨਵਜੋਤ ਸਿੰਘ ਸਿੱਧੂ ਤੇ ਸੁਨੀਲ ਜਾਖੜ ਆਪਣੀਆਂ ਮਨਮਰਜ਼ੀਆਂ ਕਰਦੇ ਹਨ। ਉਹਨਾਂ ਨੇ ਸੁਨੀਲ ਜਾਖੜ ‘ਤੇ ਧੱਕੇਸ਼ਾਹੀ ਦੇ ਇਲਜ਼ਾਮ ਵੀ ਲਗਾਏ ਹਨ ਤੇ ਉਹ ਕਾਂਗਰਸ ਦੇ ਬਗੁਲਾ ਭਗਤ ਹਨ।