ਸਾਬਕਾ CM ਬੋਰਿਸ ਜੌਹਨਸਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਦਿਤਾ ਅਸਤੀਫਾ

Rajneet Kaur
1 Min Read

ਲੰਡਨ:  ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ  ਜੌਹਨਸਨ ਨੇ ਅਚਾਨਕ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿਤਾ ਹੈ।ਉਨ੍ਹਾਂ ਨੇ ਇਹ ਕਦਮ ਸੰਸਦੀ ਕਮੇਟੀ ਦੇ ਬਿਆਨ ਤੋਂ ਬਾਅਦ ਚੁਕਿਆ ਹੈ। ਇਸ ਵਿਚ ਕਿਹਾ ਗਿਆ ਕਿ  ਜੌਹਨਸਨ ਨੇ ਪ੍ਰਧਾਨ ਮੰਤਰੀ ਵਜੋਂ ਅਪਣੇ ਕਾਰਜਕਾਲ ਦੌਰਾਨ ਕੋਵਿਡ-19 ਦੀ ਰੋਕਥਾਮ ਲਈ ਲਾਗੂ ਲਾਕਡਾਊਨ ਦੀ ਉਲੰਘਣਾ ਕਰਦਿਆਂ ‘10 ਡਾਊਨਿੰਗ ਸਟ੍ਰੀਟ’  ‘ਤੇ ਪਾਰਟੀਆਂ ਰੱਖਣ ਦੇ ਮੁੱਦੇ ‘ਤੇ ਸੰਸਦ ਨੂੰ ਗੁੰਮਰਾਹ ਕੀਤਾ ਸੀ।

ਜ਼ਿਕਰਯੋਗ ਹੈ ਕਿ  ਜੌਹਨਸਨ  ਇਸ ਮਾਮਲੇ ‘ਚ ਸੰਸਦੀ ਕਮੇਟੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਕਮੇਟੀ ਜਾਂਚ ਕਰ ਰਹੀ ਹੈ ਕਿ ਕੀ ਸਾਬਕਾ ਪ੍ਰਧਾਨ ਮੰਤਰੀ ਨੇ ਕੋਵਿਡ-19 ਮਹਾਂਮਾਰੀ ਦੌਰਾਨ ਲਾਕਡਾਊਨ ਨਿਯਮਾਂ ਨੂੰ ਤੋੜ ਕੇ 10 ਡਾਊਨਿੰਗ ਸਟ੍ਰੀਟ ‘ਤੇ ਆਯੋਜਿਤ ਪਾਰਟੀਆਂ ਬਾਰੇ ਹਾਊਸ ਆਫ ਕਾਮਨਜ਼ ਨੂੰ ਗੁੰਮਰਾਹ ਕੀਤਾ।

ਦਰਅਸਲ, ਹਾਲ ਹੀ ਵਿੱਚ ਇੱਕ ਸੰਸਦੀ ਕਮੇਟੀ ਨੇ ਕਿਹਾ ਸੀ ਕਿ ਲੌਕਡਾਊਨ ਦੌਰਾਨ ਡਾਊਨਿੰਗ ਸਟ੍ਰੀਟ ਵਿੱਚ ਪਾਰਟੀਆਂ ਦਾ ਆਯੋਜਨ ਕੀਤਾ ਜਾ ਰਿਹਾ ਸੀ। ਜੋ ਕਿ ਸਪੱਸ਼ਟ ਤੌਰ ‘ਤੇ ਤਾਲਾਬੰਦੀ ਦੀ ਉਲੰਘਣਾ ਸੀ। ਪਰ ਜੌਹਨਸਨ ਨੇ ਇਸ ਮਾਮਲੇ ਵਿੱਚ ਸੰਸਦ ਨੂੰ ਗੁੰਮਰਾਹ ਕੀਤਾ ਸੀ, ਉਹ ਹਾਊਸ ਆਫ ਕਾਮਨਜ਼ (ਸੰਸਦ) ਨੂੰ ਦੱਸਦੇ ਰਹੇ ਕਿ ਤਾਲਾਬੰਦੀ ਦੀ ਪਾਲਣਾ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।

Share this Article
Leave a comment