ਚੰਡੀਗੜ੍ਹ: ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਪੱਤਰਕਾਰਾਂ ਨੂੰ ਕਰੋਨਾ ਯੋਧੇ ਐਲਾਨਣ ਦੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਯੂਨੀਅਨ ਦੇ ਪ੍ਰਧਾਨ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਜੰਮੂ, ਜਨਰਲ ਸਕੱਤਰ ਪ੍ਰੀਤਮ ਰੁਪਾਲ, ਚੰਡੀਗੜ੍ਹ ਯੂਥ ਦੇ ਪ੍ਰਧਾਨ ਜੈ ਸਿੰਘ ਛਿੱਬਰ, ਜਨਰਲ ਸਕੱਤਰ ਬਿੰਦੂ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਯੂਨੀਅਨ ਵੱਲੋਂ ਬਲਵਿੰਦਰ ਜੰਮੂ , ਜਨਰਲ ਸਕੱਤਰ ਪ੍ਰੀਤਮ ਰੁਪਾਲ, ਯੂਨੀਅਨ ਦੇ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਜੈ ਸਿੰਘ ਛਿੱਬਰ, ਜਨਰਲ ਸਕੱਤਰ ਬਿੰਦੂ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਫੈਸਲਾ ਬਹੁਤ ਪਹਿਲਾਂ ਲੈ ਲੈਣਾ ਚਾਹੀਦਾ ਸੀ ਫਿਰ ਵੀ ਦੇਰੀ ਨਾਲ ਲਏ ਫੈਸਲੇ ਦਾ ਯੂਨੀਅਨ ਸਵਾਗਤ ਕਰਦੀ ਹੈ।
ਆਗੂਆਂ ਨੇ ਮੁੱਖ ਮੰਤਰੀ ਤੋ ਸਾਰੇ ਪੱਤਰਕਾਰਾਂ ਜਿਹੜੇ ਮਾਨਤਾ ਪ੍ਰਾਪਤ ਨਹੀਂ ਅਤੇ ਵੈਬ ਟੀਵੀ ਲਈ ਕੰਮ ਕਰਦੇ ਹਨ, ਉਹਨਾਂ ਨੂੰ ਵੀ ਇਸ ਘੇਰੇ ਵਿੱਚ ਲਿਆਉਣ ਦੀ ਮੰਗ ਕੀਤੀ ਹੈ, ਕਿਉਂਕਿ ਇਸ ਔਖੀ ਘੜੀ ਵਿੱਚ ਪੱਤਰਕਾਰ ਮੂਹਰੇ ਹੋ ਕੇ ਕੰਮ ਕਰ ਰਹੇ ਹਨ ਅਤੇ ਸਰਕਾਰ ਤੇ ਲੋਕਾਂ ਵਿੱਚ ਇਕ ਪੁਲ ਦਾ ਕੰਮ ਕਰ ਰਹੇ ਹਨ। ਜੰਮੂ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਕਾਫ਼ੀ ਪੱਤਰਕਾਰ ਕੋਰੋਨਾ ਕਾਰਨ ਦੁਨੀਆਂ ਤੋ ਰੁਖ਼ਸਤ ਹੋ ਗਏ ਹਨ, ਉਹਨਾਂ ਦੇ ਪਰਿਵਾਰਾਂ ਦੀ ਵੀ ਸਰਕਾਰ ਨੂੰ ਹਰ ਸੰਭਵ ਮਦਦ ਕਰਨੀ ਦੀ ਮੰਗ ਕੀਤੀ।