ਪੱਤਰਕਾਰ ਮਨਦੀਪ ਪੂਨੀਆ ਦੀ ਗ੍ਰਿਫਤਾਰੀ ਦਾ ਜਾਣੋ ਕੀ ਹੈ ਪੂਰਾ ਮਾਮਲਾ ?

TeamGlobalPunjab
3 Min Read

ਨਵੀਂ ਦਿੱਲੀ : ਕਿਸਾਨ ਅੰਦੋਲਨ ਨੂੰ ਕਵਰ ਕਰ ਰਹੇ ਆਜ਼ਾਦ ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਅੱਜ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ। ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਮਨਦੀਪ ਪੂਨੀਆ ਦੇ ‘ਤੇ ਇੱਕ ਐੱਫਆਈਆਰ ਦਰਜ ਕੀਤੀ ਹੈ। ਇਸ ‘ਚ 186/353/332/341 IPC ਦੇ ਅਧੀਨ ਧਾਰਾਵਾਂ ਲਗਾਕੇ ਮੁਕਦੱਮਾ ਲਗਾਇਆ ਗਿਆ ਹੈ। ਪੱਤਰਕਾਰ ਪੂਨੀਆ ‘ਤੇ ਸਿੰਘੁ ਬਾਰਡਰ ਵਿਖੇ ਦਿੱਲੀ ਪੁਲੀਸ ਦੇ ਐਸਐਚਓ ਨਾਲ ਹੱਥੋਪਾਈ ਕਰਨ ਦੇ ਦੋਸ਼ ਲੱਗੇ ਹਨ।

ਇਸ ਤੋਂ ਇਲਾਵਾ ਪੱਤਰਕਾਰ ਧਰਮਿੰਦਰ ਸਿੰਘ ਨੂੰ ਵੀ ਪੁਲਿਸ ਨੇ ਮਨਦੀਪ ਪੁਨੀਆ ਦੇ ਨਾਲ ਹੀ ਫੜਿਆ ਸੀ ਪਰ ਉਸਨੂੰ ਅੱਜ ਸਵੇਰ 5 ਵਜੇ ਛੱਡ ਦਿੱਤਾ ਗਿਆ। ਦਿੱਲੀ ਪੁਲਿਸ ਨੇ ਧਰਮਿੰਦਰ ਨੂੰ ਇੱਕ ਲਿਖਤ ਅੰਡਰਟੇਕਿੰਗ ਲੈ ਕੇ ਛੱਡ ਦਿੱਤਾ ਕਿ ਉਹ ਅੱਗੇ ਤੋਂ ਕੋਈ ਪੁਲਿਸ ਕਾਰਵਾਈ ਦੀ ਵੀਡੀਓ ਨਹੀਂ ਬਣਾਉਣਗੇ ਤੇ ਨਾ ਹੀ ਮੀਡੀਆ ਨਾਲ ਗੱਲ ਕਰਨਗੇ।

- Advertisement -

ਮਨਦੀਪ ਪੂਨੀਆ ਅਤੇ ਧਰਮਿੰਦਰ ਸਿੰਘ, ਸਿੰਘੂ ਬਾਰਡਰ ਉੱਤੇ ਦਿੱਲੀ ਪੁਲਿਸ ਦੇ ਕਿਸਾਨ ਅੰਦੋਲਨ ਨੂੰ ਲੈ ਕੇ ਸਖ਼ਤੀ ਕਰਨ ਦੀ ਕਵਰੇਜ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੂੰ ਪੁਲਿਸ ਵੱਲੋਂ ਚੁੱਕਿਆ ਗਿਆ।

ਪੁਲਿਸ ਵੱਲੋਂ ਮਨਦੀਪ ਪੁਨੀਆ ਨੂੰ ਹਿਰਾਸਤ ‘ਚ ਲੈਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜੋ ਪੁਲਿਸ ਦੀ ਕਾਰਜ ਪ੍ਰਣਾਲੀ ਉੱਤੇ ਕਈ ਸਵਾਲ ਖੜ੍ਹੇ ਕਰਦਾ ਹੈ। ਉੱਧਰ ਦੂਜੇ ਪਾਸੇ ਸੋਸ਼ਲ ਮੀਡੀਆ ‘ਤੇ #FreeMandeepPunia ਅਤੇ #ReleaseMandeepPunia ਹੈਸ਼ਟੈਗ ਟ੍ਰੈਂਡ ਕਰ ਰਹੇ ਹਨ।

- Advertisement -

Share this Article
Leave a comment