ਤਹਿਲਕਾ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਨੂੰ ਰਾਹਤ, ਅਦਾਲਤ ਨੇ ਕੀਤਾ ਬਰੀ

TeamGlobalPunjab
1 Min Read

ਗੋਆ: ਤਹਿਲਕਾ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਤਰੁਣ ਤੇਜਪਾਲ ਨੂੰ ਗੋਆ ਦੀ ਸੈਸ਼ਨ ਕੋਰਟ ਨੇ ਬਲਾਤਕਾਰ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਤੇਜਪਾਲ ‘ਤੇ ਸਾਲ 2013 ਵਿੱਚ ਆਪਣੀ ਮਹਿਲਾ ਕਰਮਚਾਰੀ ਸਾਥੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਸਨ। ਇਸ ਤੋਂ ਪਹਿਲਾਂ ਕੋਰਟ ਨੇ ਤਿੰਨ ਵਾਰ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਸੀ।

ਗੋਆ ਪੁਲੀਸ ਨੇ ਤੇਜਪਾਲ ਖਿਲਾਫ਼ ਨਵੰਬਰ 2013 ਵਿੱਚ ਕੇਸ ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਗੋਆ ਅਪਰਾਧ ਸ਼ਾਖਾ ਨੇ ਤੇਜਪਾਲ ਖਿਲਾਫ਼ ਦੋਸ਼ਪੱਤਰ ਦਾਖ਼ਲ ਕੀਤਾ ਸੀ। ਤੇਜਪਾਲ ਮਈ 2014 ਤੋਂ ਜ਼ਮਾਨਤ ’ਤੇ ਸੀ।

ਤੇਜਪਾਲ ਨੇ ਇਸ ਤੋਂ ਪਹਿਲਾਂ ਮੁੰਬਈ ਉੱਚ ਅਦਾਲਤ ਦਾ ਰੁਖ਼ ਕਰ ਆਪਣੇ ‘ਤੇ ਦੋਸ਼ ਤੈਅ ਕੀਤੇ ਜਾਣ ‘ਤੇ ਰੋਕ ਲਗਾਉਣ ਦੀ ਅਪੀਲ ਕੀਤੀ ਸੀ, ਪਰ ਉਨ੍ਹਾਂ ਦੀ ਮੰਗ ਖਾਰਜ ਕਰ ਦਿੱਤੀ ਗਈ ਸੀ। ਤਰੁਣ ਤੇਜਪਾਲ ਦੇ ਖਿਲਾਫ ਮਹਿਲਾ ਨੇ ਦੋਸ਼ ਲਾਏ ਸਨ ਕਿ ਸਾਲ 2013 ‘ਚ ਗੋਆ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਇੱਕ ਲਗਜ਼ਰੀ ਹੋਟਲ ਦੀ ਲਿਫਟ ‘ਚ ਉਸਦਾ ਦਾ ਸ਼ੋਸ਼ਣ ਕੀਤਾ ਸੀ।

Share this Article
Leave a comment