ਨਵੀ ਦਿੱਲੀ: ਕਿਸਾਨ ਅੰਦੋਲਨ ਨੂੰ ਕਵਰ ਕਰ ਰਹੇ ਆਜ਼ਾਦ ਪੱਤਰਕਾਰ ਮਨਦੀਪ ਪੂਨੀਆ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਅੱਜ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ। ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਦੇ ਵਿਰੋਧ ‘ਚ ਪੱਤਰਕਾਰਾਂ ਨੇ ਦਿੱਲੀ ਪੁਲਿਸ ਹੈਡਕੁਆਟਰ ਇਕੱਠੇ ਹੋ ਕੇ ਜ਼ਬਰਦਸਤ ਰੋਸ-ਪ੍ਰਦਰਸ਼ਨ ਕੀਤਾ ਗਿਆ। ਪੱਤਰਕਾਰਾਂ ਨੇ ਪੁਲਿਸ ਦੀ ਕਾਰਗੁਜ਼ਾਰੀ ਖਿਲਾਫ ਸਵਾਲ ਚੁੱਕਦਿਆਂ ਪੂਨੀਆ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਪੱਤਰਕਾਰਾਂ ਨੇ ਮੰਗ ਕੀਤੀ ਕਿ ਦਿੱਲੀ ਪੁਲਿਸ ਪੂਨੀਆ ਦੀ ਗ੍ਰਿਫਤਾਰੀ ਦਾ ਜਵਾਬ ਦਵੇ।
ਉਨ੍ਹਾਂ ਪੁਲਿਸ ਨੂੰ ਕਾਨੂੰਨ ਮੁਤਾਬਕ ਕੰਮ ਕਰਨ ਦੀ ਨਸੀਹਤ ਦਿੱਤੀ ਅਤੇ ਅਪੀਲ ਕੀਤੀ ਕਿ ਲੋਕਤੰਤਰ ਨੂੰ ਨਾ ਦਬਾਇਆ ਜਾਵੇ।