ਜੇਪੀ ਨੱਡਾ ਨੇ 84 ਦੇ ਦਿੱਲੀ ਦੰਗਿਆਂ ਨੂੰ ਲੈ ਕੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ

TeamGlobalPunjab
3 Min Read

ਬਲਾਚੌਰ : ਭਾਜਪਾ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਜਗਤ ਪ੍ਰਕਾਸ਼ ਨੱਡਾ (ਜੇਪੀ ਨੱਡਾ) ਨੇ ਅੱਜ ਦਾਣਾ ਮੰਡੀ ਬਲਾਚੌਰ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੁਮਲੇਬਾਜ਼ੀ ਕਰਦੀ ਹੈ ਜਿਸ ਨੇ ਪਾਰਟੀ ਦੀਆਂ ਟਿਕਟਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਠਾਠਾਂ ਮਰਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕਾਂ ਦਾ ਰੁਝਾਨ ਭਾਜਪਾ ਵੱਲ ਵੱਧ ਹੈ।

ਇਸ ਮੌਕੇ ਉਨ੍ਹਾਂ ਨੇ ਕਾਂਗਰਸ ‘ਤੇ ਵੀ ਨਿਸ਼ਾਨਾ ਸਾਧਿਆ ‘ਤੇ ਕਿਹਾ ਕਿ ਉਨ੍ਹਾਂ ਕਿਹਾ ਕਿ 84 ਦੇ ਦਿੱਲੀ ਦੰਗਿਆਂ ਦੌਰਾਨ ਕਾਂਗਰਸੀ ਆਗੂ ਕਿਹਾ ਕਰਦੇ ਸਨ ਕਿ “ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲ ਜਾਂਦੀ ਹੈ”। ਉਨ੍ਹਾਂ ਕਿਹਾ ਕਿ ਇਹ ਉਹ ਲੋਕ ਸਨ, ਜਿਨ੍ਹਾਂ ਨੇ ਦੰਗਿਆਂ ‘ਚ ਆਪਣੇ ਹੱਥ ਖੂਨ ਨਾਲ ਰੰਗੇ ਸਨ ਇਹ ਉਹ ਕਾਂਗਰਸੀ ਸਨ ਜਿਨ੍ਹਾਂ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਸੀ। ਹੁਣ ਉਹ ਤੁਹਾਡੇ ਸਾਹਮਣੇ ਵੋਟਾਂ ਮੰਗਣ ਆਏ ਹਨ। ਪਰ PM ਮੋਦੀ ਨੇ SIT ਦਾ ਗਠਨ ਕੀਤਾ ਅਤੇ ਅੱਜ ਦਿੱਲੀ ਦੰਗਿਆਂ ਵਿੱਚ ਜਿਨ੍ਹਾਂ ਦੇ ਹੱਥ ਖੂਨ ਨਾਲ ਰੰਗੇ ਹੋਏ ਸਨ, ਉਹ ਅੱਜ ਜੇਲ੍ਹ ਵਿੱਚ ਹਨ।

ਉਨ੍ਹਾਂ ਆਖਿਆ ਕਿ ਅੱਜ ਤੱਕ ਸਿੱਖ ਭਰਾਵਾਂ ਅਤੇ ਕਿਸਾਨਾਂ ਲਈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ, ਉਹ ਕਿਸੇ ਨੇ ਨਹੀਂ ਕੀਤਾ। ਨੱਢਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਵੀਰਾਂ ਦੀ ਧਰਤੀ ਹੈ, ਧਾਰਮਿਕ ਗੁਰੂਆਂ ਦੀ ਧਰਤੀ ਹੈ, ਪਵਿੱਤਰ ਭੂਮੀ ਹੈ। ਦੇਸ਼ ਦੀ ਆਜ਼ਾਦੀ ਤੋਂ ਲੈ ਕੇ, ਦੇਸ਼ ਦੀ ਸੁਰੱਖਿਆ ਲਈ ਪੰਜਾਬ ਦੇ ਵੀਰਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਹ ਸ਼ਹੀਦ ਭਗਤ ਸਿੰਘ ਦੀ ਭੂਮੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ  ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹ ਅੱਜ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਹਰੇਕ ਦੂਜੀਆਂ ਪਾਰਟੀਆਂ ਸਿੱਖਾਂ ਲਈ ਕੰਮ ਕਰਨ ਲਈ ਗੱਲਾਂ ਕਰਦੀਆਂ ਹਨ, ਪਰ ਜੇਕਰ ਹਿੰਦੂ ਅਤੇ ਸਿੱਖਾਂ ਲਈ ਕੰਮ ਕੀਤਾ ਹੈ ਤਾਂ ਉਹ ਨਰਿੰਦਰ ਮੋਦੀ ਵੱਲੋਂ ਹੀ ਕੀਤਾ ਗਿਆ ਹੈ।ਗੁਰਦੁਆਰਿਆਂ ਵਿਚ ਪਹੁੰਚਣ ਵਾਲੇ ਲੰਗਰ ਦੇ ਸਾਮਾਨ ‘ਤੇ ਪਹਿਲਾਂ ਦੀਆਂ ਸਰਕਾਰਾਂ ਵਿਚ ਟੈਕਸ ਲੱਗਦਾ ਸੀ। PM ਮੋਦੀ ਨੇ ਸਾਰੇ ਗੁਰਦੁਆਰਿਆਂ ਨੂੰ ਲੰਗਰ ਲਈ ਟੈਕਸ ਫ੍ਰੀ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਕਾਰੀਡੋਰ ਲਈ ਸਾਲਾਂ ਤੋਂ ਮੰਗ ਹੋ ਰਹੀ ਸੀ। ਕਿੰਨੇ ਹੀ ਨੇਤਾ ਆਏ ਜੋ ਪੰਜਾਬ ਦੀ ਗੱਦੀ ‘ਤੇ ਬੈਠੇ ਪਰ ਕਿਸੇ ਨੇ ਕੁਝ ਨਹੀਂ ਪੁੱਛਿਆ। PM ਮੋਦੀ ਨੇ 120 ਕਰੋੜ ਰੁਪਏ ਦੀ ਲਾਗਤ ਨਾਲ ਕਰਤਾਰਪੁਰ ਕਾਰੀਡੋਰ ਬਣਾ ਕੇ ਲੱਖਾਂ ਸ਼ਰਧਾਲੂਆਂ ਦੇ ਗੁਰਦੁਆਰੇ ਤੱਕ ਜਾਣ ਦੀ ਵਿਵਸਥਾ ਕੀਤੀ ਹੈ। 350 ਸਾਲਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ-ਦਿਨ ਨੂੰ ਦਿੱਲੀ ਵਿਚ ਧੂਮਧਾਮ ਨਾਲ ਮਨਾਇਆ ਗਿਆ। 26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੇਖਦਿਆਂ ਬੀਰਬਾਲ ਦਿਵਸ ਐਲਾਨਿਆ। ਕੇਂਦਰ ਸਰਕਾਰ ਦਾ ਹੀ ਮੁੱਖ ਸੰਕਲਪ ਹੈ ਕਿ ਪੰਜਾਬ ਨੂੰ ਤਰੱਕੀ ਲੀਹੇ ਲਿਜਾਉਣਾ।

- Advertisement -

Share this Article
Leave a comment