ਭਾਜਪਾ ਪ੍ਰਧਾਨ ਜੇਪੀ ਨੱਡਾ ਅੱਜ ਪੰਜਾਬ ਵਿੱਚ 3 ਰੈਲੀਆਂ ਨੂੰ ਸੰਬੋਧਨ ਕਰਨਗੇ

TeamGlobalPunjab
2 Min Read

ਚੰਡੀਗੜ੍ਹਾ- ਭਾਜਪਾ ਪ੍ਰਧਾਨ ਜੇਪੀ ਨੱਡਾ ਅੱਜ ਪੰਜਾਬ ਵਿੱਚ ਪਾਰਟੀ ਦੀਆਂ ਤਿੰਨ ਰੈਲੀਆਂ ਕਰਨਗੇ। ਉਨ੍ਹਾਂ ਦੀ ਪਹਿਲੀ ਰੈਲੀ ਮੌੜ ਮੰਡੀ ਵਿਖੇ 12:20 ਵਜੇ ਹੋਵੇਗੀ। ਇਸ ਦੇ ਨਾਲ ਹੀ ਦੂਜੀ ਰੈਲੀ 1:55 ਵਜੇ ਬਲੂਣਾ ਵਿਖੇ ਹੋਵੇਗੀ। ਤੀਸਰੀ ਰੈਲੀ ਜਲਾਲਾਬਾਦ ਵਿੱਚ ਬਾਅਦ ਦੁਪਹਿਰ 3:30 ਵਜੇ ਹੋਵੇਗੀ।

ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ 73 ਸੀਟਾਂ ’ਤੇ ਚੋਣ ਲੜ ਰਹੀ ਭਾਰਤੀ ਜਨਤਾ ਪਾਰਟੀ ਆਪਣੇ ਕੌਮੀ ਆਗੂਆਂ ਦੀਆਂ ਰੈਲੀਆਂ ਕਰਕੇ ਬਠਿੰਡਾ ਦੇ ਛੇ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰੇਗੀ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 15 ਫਰਵਰੀ ਨੂੰ ਬਠਿੰਡਾ ਪਹੁੰਚਣਾ ਸੀ। ਕਿਸੇ ਕਾਰਨ ਉਨ੍ਹਾਂ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ।

ਹੁਣ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਜ਼ਿਲ੍ਹੇ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਦੇ ਉਮੀਦਵਾਰ ਦਿਆਲ ਦਾਸ ਸੋਢੀ ਦੇ ਹੱਕ ਵਿੱਚ ਰੈਲੀ ਕਰਨਗੇ। ਇਸ ਦੇ ਨਾਲ ਹੀ ਸਮ੍ਰਿਤੀ ਇਰਾਨੀ ਵੀ ਜ਼ਿਲ੍ਹੇ ਵਿੱਚ ਰੈਲੀ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਦੀ ਰੈਲੀ ਪਹਿਲਾਂ 15 ਫਰਵਰੀ ਨੂੰ ਬਠਿੰਡਾ ਵਿੱਚ ਸੀ ਪਰ ਭਾਜਪਾ ਨੇ ਇਸ ਨੂੰ ਰੱਦ ਕਰ ਦਿੱਤਾ ਹੈ।

ਹੁਣ ਜੇਪੀ ਨੱਡਾ ਅੱਜ ਮੌੜ ਮੰਡੀ ਵਿੱਚ ਰੈਲੀ ਕਰਨਗੇ। ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਛੇ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜ ਰਹੇ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਸੂਬੇ ਦੇ ਭਾਜਪਾ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment